ਪੰਜਾਬ ’ਚ ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਸਿਰ ਭੱਜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਖੇਡਾਂ ਵਿਚੋਂ ਰਾਜਨੀਤੀ ’ਚ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫੇ ਦੀ ਕਾਪੀ ਦੇ ਨਾਲ ਟਵਿੱਟਰ ’ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ ਦੇ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਧਿਆਨ ਰਹੇ ਕਿ ਪੰਜ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਗੋਆ, ਉਤਰਾਖੰਡ ਅਤੇ ਮਨੀਪੁਰ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਵੱਡਾ ਫੈਸਲਾ ਲੈਂਦਿਆਂ ਪੰਜ ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਕੋਲੋਂ ਅਸਤੀਫੇ ਮੰਗੇ ਸਨ। ਜਿਸ ਤੋਂ ਬਾਅਦ ਨਵਜੋਤ ਸਿੱਧੂੁ ਨੇ ਆਪਣਾ ਅਸਤੀਫਾ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ 18 ਜੁਲਾਈ 2021 ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਉਹ 2017 ਵਿਚ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਭਾਰਤੀ ਜਨਤਾ ਪਾਰਟੀ ਵਿਚ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੰਮਿ੍ਰਤਸਰ ਈਸਟ ਹਲਕੇ ਤੋਂ ਨਵਜੋਤ ਸਿੱਧੂ ਨੇ ਚੋਣ ਲੜੀ ਸੀ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਜੀਵਨਜੋਤ ਕੌਰ ਨੇ ਹਰਾ ਦਿੱਤਾ ਸੀ। ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਕਰਾਰੀ ਦਾ ਹਾਰ ਦਾ ਠੀਕਰਾ ਵੀ ਨਵਜੋਤ ਸਿੱਧੂ ਦੇ ਸਿਰ ਹੀ ਭੱਜ ਰਿਹਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …