ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਨੂੰ ਦਿੱਤੀ ਵਧਾਈ; ਕਿਹਾ ਮਿਲ ਕੇ ਕਰਾਂਗੇ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪਹੁੰਚੇ ਸਨ, ਜਿੱਥੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਸਕੱਤਰੇਤ ਦੇ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੇ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਭਵਿੱਖ ਲਈ ਮਿਲ ਕੇ ਕੰਮ ਕਰਨ ਦੀ ਗੱਲ ਕਹੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਭਗਵੰਤ ਦਾ ਪੁੱਤਰ ਅਤੇ ਧੀ ਵੀ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ ਖਟਕੜ ਕਲਾਂ ਵਿਖੇ ਪਹੁੰਚ ਗਏ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …