ਕਿਹਾ : ਪੰਜਾਬ ’ਚ ਮਾਫੀਆ ਵਿਰੋਧੀ ਨਵੇਂ ਯੁੱਗ ਦੀ ਹੋਈ ਸ਼ੁਰੂਆਤ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੁੰਦਾ ਹੈ, ਜਿਸ ਤੋਂ ਕੋਈ ਉਮੀਦ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਉਮੀਦਾਂ ਦੇ ਪਹਾੜ ਨਾਲ ਪੰਜਾਬ ਵਿਚ ਮਾਫ਼ੀਆ ਵਿਰੋਧੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਮੀਦ ਹੈ ਕਿ ਭਗਵੰਤ ਮਾਨ ਲੋਕਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਉਣਗੇ। ਨਵਜੋਤ ਸਿੱਧੂ ਨੇ ਆਪਣੇ ਟਵੀਟ ਵਿਚ ਅੱਗੇ ਲਿਖਿਆ ਕਿ-ਹਮੇਸ਼ਾ ਵਧੀਆ। ਧਿਆਨ ਰਹੇ ਕਿ ਲੰਘੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਕਹਿਣ ’ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਅਸਤੀਫ਼ਾ ਦੇਣ ਤੋਂ ਬਾਅਦ ਮੌਨ ਵਰਤ ਰੱਖ ਲਿਆ, ਉਹ ਕਿਸੇ ਨਾਲ ਕੋਈ ਗੱਲ ਨਹੀਂ ਕਰ ਰਹੇ ਅਤੇ ਉਨ੍ਹਾਂ ਨੇ ਸਭ ਲੋਕਾਂ ਤੋਂ ਦੂਰੀ ਬਣਾ ਲਈ ਹੈ। ਸਿੱਧੂ 18 ਜੁਲਾਈ 2021 ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ ਜਦਕਿ ਉਹ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …