Breaking News
Home / ਪੰਜਾਬ / ਮੁੱਖ ਮੰਤਰੀ ਦਫ਼ਤਰ ’ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣ ’ਤੇ ਭਖੀ ਸਿਆਸਤ

ਮੁੱਖ ਮੰਤਰੀ ਦਫ਼ਤਰ ’ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣ ’ਤੇ ਭਖੀ ਸਿਆਸਤ

ਵਿਰੋਧੀ ਬੋਲੇ : ਆਮ ਆਦਮੀ ਪਾਰਟੀ ਨੇ ਮਹਾਨ ਸਖਸ਼ੀਅਤ ਦਾ ਕੀਤਾ ਅਪਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਇਕ ਐਲਾਨ ਕੀਤਾ ਸੀ, ਜਿਸ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ, ਬਲਕਿ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਏ ਆਜ਼ਮ ਸਰਦਾਰ ਅਤੇ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਲੱਗੇਗੀ। ਅਹੁਦਾ ਸੰਭਾਲਦਿਆਂ ਹੀ ਨਵੇਂ ਮੁੱਖ ਮੰਤਰੀ ਦੇ ਦਫ਼ਤਰ ਵਿਚ ਵਾਅਦੇ ਅਨੁਸਾਰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਅਤੇ ਡਾ. ਬੀ ਆਰ ਅੰਬੇਦਕਰ ਦੀ ਫੋਟੋ ਲਗਾ ਦਿੱਤੀ ਗਈ ਹੈ। ਜਦੋਂ ਇਸ ਦੀਆਂ ਤਸਵੀਰਾਂ ਬਾਹਰ ਆਈਆਂ ਤਾਂ ਵਿਰੋਧੀਆਂ ਨੇ ਆਲੋਚਨਾ ਸ਼ੁਰੂ ਕਰ ਦਿੱਤੀ। ਭਾਜਪਾ ਦੇ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਹਿਲਾਂ ਇਥੇ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਲੱਗੀ ਹੋਈ ਸੀ, ਜਿਸ ਨੂੰ ਹਟਾ ਦਿੱਤਾ ਗਿਆ ਹੈ, ਜੋ ਮਹਾਰਾਜਾ ਰਣਜੀਤ ਸਿੰਘ ਵਰਗੀ ਮਹਾਨ ਸ਼ਖਸ਼ੀਅਤ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਦੇ ਲਈ ਮੁਆਫ਼ੀ ਮੰਗੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਨੂੰ ਦੁਬਾਰਾ ਇਥੇ ਲਗਾਇਆ ਜਾਵੇ। ਸ਼ੋਸ਼ਲ ਮੀਡੀਆ ’ਤੇ ਇਸ ਮੁੱਦੇ ਨੂੰ ਲੈ ਕੇ ਖੂਬ ਬਹਿਸ ਹੋ ਰਹੀ ਹੈ। ਲੋਕਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਮੁੱਖ ਮੰਤਰੀ ਦਫ਼ਤਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ’ਚ ਕਿਹਾ ਗਿਆ ਹੈ ਕਿ ਜਦੋਂ ਕੈਪਟਨ ਤੇ ਬਾਦਲ ਮੁੱਖ ਮੰਤਰੀ ਸਨ ਤਾਂ ਮੁੱਖ ਮੰਤਰੀ ਦਫ਼ਤਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲੱਗੀ ਹੋਈ ਸੀ ਪ੍ਰੰਤੂ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨੂੰ ਵਿਰੋਧੀਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦਾ ਅਪਮਾਨ ਦੱਸਿਆ ਜਾ ਰਿਹਾ ਹੈ। ਵਿਰੋਧੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਭਗਤ ਸਿੰਘ ਅਤੇ ਅਬੰਦੇਕਰ ਦੀ ਫੋਟੋ ਮੁੱਖ ਮੰਤਰੀ ਦਫ਼ਤਰ ’ਚ ਲਗਾਏ ਜਾਣ ’ਤੇ ਕੋਈ ਇਤਰਾਜ਼ ਨਹੀਂ ਪ੍ਰੰਤੂ ਇਨ੍ਹਾਂ ਦੇ ਨਾਲ ਮਹਾਤਮਾ ਗਾਂਧੀ ਅਤੇ ਮਹਾਰਾਜਾ ਰਣਜੀਤ ਦੀ ਫੋਟੋ ਵੀ ਲਗਾਈ ਜਾਵੇ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ

ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …