Breaking News
Home / ਪੰਜਾਬ / ਪੰਜਾਬ ਦੇ 115 ਵਿਧਾਇਕਾਂ ਨੇ ਚੁੱਕੀ ਸਹੁੰ

ਪੰਜਾਬ ਦੇ 115 ਵਿਧਾਇਕਾਂ ਨੇ ਚੁੱਕੀ ਸਹੁੰ

ਭਾਜਪਾ ਦੇ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ 22 ਮਾਰਚ ਨੂੰ ਲੈਣਗੇ ਹਲਫ਼
ਚੰਡੀਗੜ੍ਹ/ਬਿਊਰੋ ਨਿਊਜ਼
ਨਵੀਂ ਚੁਣੀ ਗਈ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਜ ਪਹਿਲਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਸੈਸ਼ਨ ਲਈ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਅੱਜ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਨਵੇਂ ਚੁਣ ਕੇ ਆਏ 117 ਵਿਧਾਇਕਾਂ ਵਿਚੋਂ 115 ਨੂੰ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁਕਾਈ ਗਈ। ਸਭ ਤੋਂ ਪਹਿਲਾਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਨ੍ਹਾਂ ਤੋਂ ਬਾਅਦ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸੰਧਵਾਂ, ਕੁੰਵਰ ਵਿਜੇ ਪ੍ਰਤਾਪ ਸਿੰਘ, ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ, ਡਾ. ਬਲਬੀਰ ਸਿੰਘ, ਸੁਖਜਿੰਦਰ ਰੰਧਾਵਾ, ਸੁਖਪਾਲ ਸਿੰਘ ਖਹਿਰਾ ਆਦਿ ਵਿਧਾਇਕਾਂ ਨੇ ਸਹੁੰ ਚੁੱਕੀ। ਜਦਕਿ ਦੋ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ 22 ਮਾਰਚ ਨੂੰ ਵਿਧਾਨ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਧਿਆਨ ਰਹੇ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ 92 , ਕਾਂਗਰਸ ਪਾਰਟੀ ਦੇ 18, ਸ਼ੋ੍ਰਮਣੀ ਅਕਾਲੀ ਬਸਪਾ ਗੱਠਜੋੜ ਦੇ 4 ਜਦਕਿ ਭਾਜਪਾ ਦੇ 2 ਅਤੇ 1 ਅਜ਼ਾਦ ਉਮੀਦਵਾਰ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਪਹੁੰਚੇ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …