-1.9 C
Toronto
Thursday, December 4, 2025
spot_img
Homeਪੰਜਾਬਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਖਿਲਾਫ਼ ਲਿਆ ਵੱਡਾ ਫੈਸਲਾ

ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਖਿਲਾਫ਼ ਲਿਆ ਵੱਡਾ ਫੈਸਲਾ

ਕਿਹਾ : ਭਿ੍ਰਸ਼ਟਾਚਾਰ ਖਿਲਾਫ਼ ਸ਼ਿਕਾਇਤ ਕਰਨ ਲਈ 23 ਮਾਰਚ ਨੂੰ ਹੈਲਪਲਾਈਨ ਨੰਬਰ ਕਰਾਂਗੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਨੇ ਅੱਜ ਭਿ੍ਰਸ਼ਟਾਚਾਰ ਖਿਲਾਫ਼ ਇਕ ਵੱਡਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਹੁਣ ਅੱਗੇ ਦੀ ਜ਼ਿੰਮੇਵਾਰੀ ਮੇਰੀ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਪੰਜਾਬ ਦੇ ਲੋਕਾਂ ਲਈ ਇਕ ਵੱਡਾ ਐਲਾਨ ਕਰਨ ਜਾ ਰਿਹਾ ਹਾਂ, ਜਿਸ ਨਾਲ ਪੰਜਾਬ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ। ਅਸੀਂ ਆਉਂਦੀ 23 ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਬਰਸੀ ਮੌਕੇ ਅਸੀਂ ਇਕ ਹੈਲਪਲਾਈਨ ਨੰਬਰ ਜਾਰੀ ਕਰਾਂਗਾ, ਜਿਸ ’ਤੇ ਭਿ੍ਰਸ਼ਟਾਚਾਰੀਆਂ ਖਿਲਾਫ਼ ਸ਼ਿਕਾਇਤ ਕੀਤੀ ਜਾ ਸਕੇਗੀ। ਇਹ ਮੇਰਾ ਪਰਸਨਲ ਵਟਸਐਪ ਨੰਬਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਹੈਲਪਲਾਈਨ ਨੰਬਰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਵੀ ਜਾਰੀ ਕੀਤਾ ਗਿਆ ਸੀ, ਜਿੱਥੇ ਹੁਣ ਰਿਸ਼ਵਤਖੋਰੀ ਬਿਲਕੁਲ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ ਰਿਸ਼ਵਤ ਦੇਣ ਤੋਂ ਇਨਕਾਰ ਨਾ ਕਰਿਓ, ਤੁਸੀਂ ਉਸ ਦੀ ਆਡੀਓ-ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਅਸੀਂ ਉਸ ਭਿ੍ਰਸ਼ਟਾਚਾਰੀ ਖਿਲਾਫ਼ ਜਾਂਚ ਕਰਾਂਗੇ ਅਤੇ ਦੋਸ਼ੀ ਪਾਏ ਜਾਣ ’ਤੇ ਅਜਿਹੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਧਮਕੀ ਨਹੀਂ ਦੇ ਰਿਹਾ ਕਿਉਂਕਿ ਸਰਕਾਰੀ ਅਦਾਰਿਆਂ ’ਚ ਕੰਮ ਕਰਨ ਵਾਲੇ 95 ਫੀਸਦੀ ਤੋਂ ਵੱਧ ਕਰਮਚਾਰੀ ਈਮਾਨਦਾਰ ਹਨ। ਇਨ੍ਹਾਂ ਵਿਚੋਂ ਸਿਰਫ਼ 1-2 ਫੀਸਦੀ ਭਿ੍ਰਸ਼ਟਾਚਾਰੀ ਹਨ ਜਿਨ੍ਹਾਂ ਕਰਕੇ ਸਰਕਾਰੀ ਕਰਮਚਾਰੀ ਬਦਨਾਮ ਹੋ ਰਹੇ ਹਨ। ਮੈਂ ਈਮਾਨਦਾਰ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਨਾਲ ਖੜ੍ਹਾਂ ਹਾਂ ਅਤੇ ਮੈਂ ਇਨ੍ਹਾਂ ਨੂੰ ਬਦਨਾਮ ਨਹੀਂ ਹੋਣ ਦਿਆਂਗਾ। ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰੀਆਂ ਖਿਲਾਫ਼ ਕਾਰਵਾਈ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ।

 

RELATED ARTICLES
POPULAR POSTS