ਬਿ੍ਰਟੇਨ ਅਤੇ ਫਰਾਂਸ ਨੂੰ ਨਾਲ ਲੈ ਕੇ 8 ਦੇਸ਼ਾਂ ਦਾ ਸੰਗਠਨ ਬਣਾਇਆ
ਵਾਸ਼ਿੰਗਟਨ/ਬਿਊਰੋ ਨਿਊਜ਼
ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਅਮਰੀਕਾ ਰੂਸ ’ਤੇ ਦਬਾਅ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਨੇ 8 ਦੇਸ਼ਾਂ ਨਾਲ ਮਿਲ ਕੇ ਰੂਸ ਦੇ ਅਰਬਪਤੀਆਂ ਦੀ ਜਾਇਦਾਦ ਜ਼ਬਤ ਕਰਨ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਨਵੇਂ ਸੰਗਠਨ ਵਿਚ ਅਮਰੀਕਾ, ਬਿ੍ਰਟੇਨ, ਕੈਨੇਡਾ, ਫਰਾਂਸ, ਜਪਾਨ, ਆਸਟਰੇਲੀਆ, ਜਰਮਨੀ ਅਤੇ ਇਟਲੀ ਸ਼ਾਮਲ ਹੈ। ਹੁਣ ਇਨ੍ਹਾਂ ਦੇਸ਼ਾਂ ਵਲੋਂ ਰੂਸ ਦੇ ਅਰਬਪਤੀਆਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਅਮਰੀਕੀ ਵਿੱਤ ਵਿਭਾਗ ਦੀ ਮੀਡੀਆ ਰਾਹੀਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਸੰਗਠਨ ’ਚ ਸ਼ਾਮਲ ਦੇਸ਼ਾਂ ਅਤੇ ਯੂਰਪੀਅਨ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਹੈ। ਉਧਰ ਦੂਜੇ ਪਾਸੇ ਰੂਸ-ਯੂਕਰੇਨ ਜੰਗ ਦਾ ਅੱਜ 22ਵਾਂ ਹੈ ਅਤੇ ਰੂਸੀ ਫੌਜ ਰਾਜਧਾਨੀ ਕੀਵ ਦੇ ਨੇੜੇ ਪਹੁੰਚ ਗਈ ਹੈ। ਧਿਆਨ ਰਹੇ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ‘ਜੰਗੀ ਅਪਰਾਧੀ’ ਕਿਹਾ। ਬਾਈਡਨ ਨੇ ਵਾਈਟ ਹਾਊਸ ਵਿਚ ਇਕ ਸਮਾਰੋਹ ਦੌਰਾਨ ਕਿਹਾ ਸੀ ਕਿ ਮੈਨੂੰ ਲੱਗਦਾ ਹੈ ਕਿ ਪੂਤਿਨ ਜੰਗੀ ਅਪਰਾਧੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …