16.3 C
Toronto
Sunday, June 21, 2026
spot_img
Homeਪੰਜਾਬਬਾਦਲ ਨੂੰ ਚੋਣ ਹਾਰ ਕੇ ਪੰਜਾਬ ਦਾ ਹਿੱਤ ਜਾਗਿਆ

ਬਾਦਲ ਨੂੰ ਚੋਣ ਹਾਰ ਕੇ ਪੰਜਾਬ ਦਾ ਹਿੱਤ ਜਾਗਿਆ

ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਸਾਬਕਾ ਵਿਧਾਇਕ ਵਜੋਂ ਆਪਣੀ ਪੈਨਸ਼ਨ ਨਹੀਂ ਲੈਣਗੇ। ਬਾਦਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਮਾਣਯੋਗ ਸਪੀਕਰ ਹੋਰਾਂ ਨੂੰ ਬੇਨਤੀ ਕਰਦੇ ਹਨ ਕਿ ਸਾਬਕਾ ਵਿਧਾਇਕ ਵਜੋਂ ਜੋ ਪੈਨਸ਼ਨ ਉਨ੍ਹਾਂ ਕੋਲ ਆ ਰਹੀ ਹੈ, ਕਿਰਪਾ ਕਰਕੇ ਉਸ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਵਰਤਿਆ ਜਾਵੇ। ਬਾਦਲ ਦੇ ਟਵੀਟ ਵਿਚ ਕਿਹਾ ਗਿਆ ਕਿ ਇਹ ਪੈਨਸ਼ਨ ਕਿਸੇ ਵੀ ਹਾਲਤ ਵਿਚ ਉਨ੍ਹਾਂ ਨੂੰ ਨਹੀਂ ਭੇਜੀ ਜਾਣੀ ਚਾਹੀਦੀ ਹੈ। ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸਦੀ ਲਿਖਤੀ ਰੂਪ ਵਿਚ ਬੇਨਤੀ ਵੱਖਰੇ ਤੌਰ ’ਤੇ ਭੇਜੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ 11 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ ਸੀ। ਧਿਆਨ ਰਹੇ ਕਿ ਚੋਣ ਹਾਰਨ ਤੋਂ ਬਾਅਦ ਹੀ ਪਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਨਾ ਲੈਣ ਦਾ ਫੈਸਲਾ ਲਿਆ ਹੈ।

 

RELATED ARTICLES
POPULAR POSTS