Breaking News
Home / ਪੰਜਾਬ / ‘ਆਪ’ ਦੇ ਹੋ ਸਕਦੇ ਹਨ ਹਰਭਜਨ ਸਿੰਘ ਭੱਜੀ

‘ਆਪ’ ਦੇ ਹੋ ਸਕਦੇ ਹਨ ਹਰਭਜਨ ਸਿੰਘ ਭੱਜੀ

ਰਾਜ ਸਭਾ ’ਚ ਭੇਜਣ ਦੀ ਤਿਆਰੀ, ਸਪੋਰਟਸ ਯੂਨੀਵਰਸਿਟੀ ਦੀ ਵੀ ਮਿਲ ਸਕਦੀ ਹੈ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਨਾਲ ਸਬੰਧਤ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਹਰਭਜਨ ਨੂੰ ਰਾਜ ਸਭਾ ਵਿਚ ਭੇਜ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਦੀ ਸੀਟ ਦੇਣ ਦੀ ਪੇਸ਼ਕਸ਼ ਕੀਤੀ ਹੈ ਅਤੇ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਹਰਭਜਨ ਸਿੰਘ ਰਾਜ ਸਭਾ ’ਚ ਜਾਣ ਲਈ ਤਿਆਰ ਹਨ ਪਰ ਆਖਰੀ ਫੈਸਲਾ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਜਾਣਾ ਹੈ। ਪੰਜਾਬ ’ਚ ਪੰਜ ਰਾਜ ਸਭਾ ਮੈਂਬਰਾਂ ਦੀ ਚੋਣ ਲਈ 14 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ 21 ਮਾਰਚ ਤਕ ਮੈਂਬਰਾਂ ਨੇ ਆਪਣੇ ਕਾਗਜ਼ ਭਰਨੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੂੰ 92 ਸੀਟਾਂ ਮਿਲੀਆਂ ਹਨ। ਅਜਿਹੇ ’ਚ ਇਹ ਤੈਅ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਜ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਮੈਂਬਰ ਹੀ ਚੁਣੇ ਜਾਣਗੇ।

 

Check Also

‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ

ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …