Breaking News
Home / ਭਾਰਤ / ਗਾਂਧੀ ਪਰਿਵਾਰ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਕਿਸੇ ਹੋਰ ਨੂੰ ਦੇਵੇ : ਕਪਿਲ ਸਿੱਬਲ

ਗਾਂਧੀ ਪਰਿਵਾਰ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਕਿਸੇ ਹੋਰ ਨੂੰ ਦੇਵੇ : ਕਪਿਲ ਸਿੱਬਲ

ਕਿਹਾ : ਨਵੇਂ ਆਗੂਆਂ ਨੂੰ ਪਾਰਟੀ ਦੀ ਮਿਲੇ ਕਮਾਂਡ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪਾਰਟੀ ਦਾ ਅੰਦਰੂਨੀ ਕਲੇਸ਼ ਸਾਹਮਣੇ ਆ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਕਿਹਾ ਹੈ ਕਿ ਗਾਂਧੀ ਪਰਿਵਾਰ ਨੂੰ ਪਾਸੇ ਹੋ ਜਾਣਾ ਚਾਹੀਦਾ ਹੈ ਤੇ ਕਾਂਗਰਸ ਦੀ ਅਗਵਾਈ ਕਰਨਾ ਦਾ ਮੌਕਾ ਕਿਸੇ ਹੋਰ ਆਗੂ ਨੂੰ ਦੇਣਾ ਚਾਹੀਦਾ ਹੈ। ਸਿੱਬਲ ਨੇ ਕਿਹਾ ਕਿ ਮੈਂ ਸਭ ਦੀ ਕਾਂਗਰਸ ਚਾਹੁੰਦਾ ਹਾਂ। ਕੁਝ ਲੋਕ ਘਰ ਦੀ ਕਾਂਗਰਸ ਚਾਹੁੰਦੇ ਹਨ। ਸਿੱਬਲ ਨੇ ਕਿਹਾ ਕਿ 2014 ਦੀਆਂ ਚੋਣਾਂ ਮਗਰੋਂ ਸਿਰਫ਼ ਕੁਝ ਮੌਕਿਆਂ ਨੂੰ ਛੱਡ ਕੇ ਕਾਂਗਰਸ ਲਗਾਤਾਰ ਹਾਰੀ ਹੈ। ਉਨ੍ਹਾਂ ਕਿਹਾ ਕਿ ਸੀਡਬਲਿਊਸੀ ਨੇ ਪਾਰਟੀ ਦੀ ਅਗਵਾਈ ਵਿਚ ਭਰੋਸਾ ਜ਼ਾਹਿਰ ਕੀਤਾ ਹੈ, ਪਰ ਜੋ ਕਮੇਟੀ ਤੋਂ ਬਾਹਰ ਹਨ ਉਹ ਹੋਰ ਤਰ੍ਹਾਂ ਮਹਿਸੂਸ ਕਰਦੇ ਹਨ, ਬਹੁਤੇ ਪਾਰਟੀ ਛੱਡ ਗਏ ਹਨ ਤੇ ਹੁਣ ਨਵੇਂ ਆਗੂਆਂ ਨੂੰ ਪਾਰਟੀ ਦੀ ਅਗਵਾਈ ਦਾ ਮੌਕਾ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸਿੱਬਲ ਉਨ੍ਹਾਂ ਆਗੂਆਂ ਵਿਚ ਵੀ ਸ਼ਾਮਲ ਸਨ ਜਿਨ੍ਹਾਂ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਅੰਦਰ ਸੁਧਾਰ ਲਿਆਉਣ ਦੀ ਬੇਨਤੀ ਕੀਤੀ ਸੀ, ਪਰ ਐਤਵਾਰ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਗ਼ੁਲਾਮ ਨਬੀ ਆਜ਼ਾਦ ਤੇ ਆਨੰਦ ਸ਼ਰਮਾ ਨੇ ਹਾਲਾਂਕਿ ਅਗਵਾਈ ਵਿਚ ਬਦਲਾਅ ਦਾ ਮੁੱਦਾ ਨਹੀਂ ਉਠਾਇਆ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਨੂੰ ਹੀ ਪਾਰਟੀ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ ਗਈ ਸੀ ਤੇ ਨਾਲ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕਮੇਟੀ ਮੈਂਬਰਾਂ ਨੇ ਕੀਤੀ ਸੀ।
ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਸਣੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ ਜਿਸ ਨੂੰ ਵਰਕਿੰਗ ਕਮੇਟੀ ਨੇ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਨੇ ਵੀ ਕਿਹਾ ਕਿ ਚਾਪਲੂਸਾਂ ਨੇ ਪਾਰਟੀ ਨੂੰ ਖ਼ਤਮ ਹੋਣ ਦੀ ਕਗਾਰ ਉਤੇ ਪਹੁੰਚ ਦਿੱਤਾ ਹੈ।

 

Check Also

ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ

ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …