ਜਲੰਧਰ : ਸ਼ਾਹਕੋਟ ਨੇੜਲੇ ਪਿੰਡ ਮੱਲ੍ਹੀਆਂ ਖੁਰਦ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਨੰਗਲ ਅੰਬੀਆਂ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ ਨੇੜਲੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੀ। ਇਸ ਘਟਨਾ ਵਿੱਚ ਹੋਰ ਦੋ ਵਿਅਕਤੀਆਂ ਦੇ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਵੇਲੇ ਉਦੋਂ ਵਾਪਰੀ, ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਟੇਜ ਤੋਂ ਸਨਮਾਨ ਲੈ ਕੇ ਵਾਪਸ ਜਾਣ ਲਈ ਸੜਕ ਕਿਨਾਰੇ ਪੁੱਜਿਆ ਹੀ ਸੀ ਕਿ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਆਏ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹੋਏ ਸੰਦੀਪ ਨੂੰ ਨਕੋਦਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …