‘ਆਪ’ ਵਲੋਂ ਹਲਕਾ ਅੰਮ੍ਰਿਤਸਰ (ਦੱਖਣੀ) ਤੋਂ ਵਿਧਾਇਕ ਵੀ ਬਣੇ ਹਨ ਡਾ. ਨਿੱਜਰ
ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰਨ ਮਗਰੋਂ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਦੀਵਾਨ ਦੇ ਮੀਤ ਪ੍ਰਧਾਨ ਸਨ। ਉਹ ਹਾਲ ਹੀ ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।
ਡਾ. ਨਿੱਜਰ ਨੇ ਇਸ ਨਵੇਂ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਮਰਹੂਮ ਨਿਰਮਲ ਸਿੰਘ, ਭਾਗ ਸਿੰਘ ਅਣਖੀ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਹਰਮਿੰਦਰ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਡਾ. ਨਿੱਜਰ ਨੇ ਆਖਿਆ ਕਿ ਦੀਵਾਨ ਦੇ ਦਿਹਾਤੀ ਹਲਕੇ ਹੇਠ ਆਉਂਦੇ ਸਕੂਲਾਂ ਦਾ ਵਿਦਿਅਕ ਪੱਧਰ ਉੱਚਾ ਚੁੱਕਣ ਅਤੇ ਸਿੱਖੀ ਦੇ ਪ੍ਰਚਾਰ, ਪ੍ਰਸਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਅਧਿਆਪਕਾਂ ਦੀ ਬਹੁਪੱਖੀ ਸ਼ਖਸੀਅਤ ਉਭਾਰਨ ਲਈ ਉਨ੍ਹਾਂ ‘ਟੀਚਰ ਟ੍ਰੇਨਿੰਗ’ ਪ੍ਰੋਗਰਾਮ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਮੁੱਚੀ ਟੀਮ ਨਾਲ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਦੀਵਾਨ ਦੇ ਦੂਜੇ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਨੂੰ ਵੀ ਦੀਵਾਨ ਦੇ ਕੰਮਕਾਜ ਦੇਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …