Breaking News
Home / ਪੰਜਾਬ / ਕੇਜਰੀਵਾਲ ਅਤੇ ਭਗਵੰਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕੀਤਾ ਰੋਡ ਸ਼ੋਅ

ਕੇਜਰੀਵਾਲ ਅਤੇ ਭਗਵੰਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕੀਤਾ ਰੋਡ ਸ਼ੋਅ

ਪੰਜਾਬ ਨੂੰ ਇਮਾਨਦਾਰ ਮੁੱਖ ਮੰਤਰੀ ਮਿਲਿਆ : ਅਰਵਿੰਦ ਕੇਜਰੀਵਾਲ
ਅੰਮ੍ਰਿਤਸਰ : ਪੰਜਾਬ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਗਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਤੋਂ ਬਾਅਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਵੀ ਕੀਤਾ ਗਿਆ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਖੁਸ਼ ਹਨ ਕਿ ਪੰਜਾਬ ਨੂੰ ਸਾਲਾਂ ਦੀ ਲੰਮੀ ਉਡੀਕ ਬਾਅਦ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਇਕ ਪੈਸਾ ਆਮ ਲੋਕਾਂ ‘ਤੇ ਖਰਚਿਆ ਜਾਵੇਗਾ ਤੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਭਗਵੰਤ ਮਾਨ ਲਈ ’16’ ਤਰੀਕ ਬਣ ਗਈ ‘ਲੱਕੀ’
ਇਸੇ ਤਰੀਕ ਨੂੰ ਆਈ ਸੀ ਭਗਵੰਤ ਦੀ ਪਹਿਲੀ ਕੈਸੇਟ
ਚੰਡੀਗੜ੍ਹ : ਪੰਜਾਬ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਗਏ ਸਨ, ਪਰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਅਹੁਦੇ ਦੀ ਸਹੁੰ ਚੁੱਕੀ ਹੈ ਅਤੇ ਇਹ ਸਹੁੰ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਰੱਖਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਲਈ 16 ਤਰੀਕ ਬਹੁਤ ਲੱਕੀ ਹੈ ਕਿਉਂਕਿ ਭਗਵੰਤ ਮਾਨ ਦੀ ਪਹਿਲੀ ਕੈਸੇਟ ‘ਗੋਭੀ ਦੀਏ ਕੱਚੀਏ ਵਪਾਰਨੇ’ 16 ਮਈ 1992 ਨੂੰ ਆਈ ਸੀ। ਇਸ ਨਾਲ ਕਾਮੇਡੀ ਜਗਤ ਵਿਚ ਭਗਵੰਤ ਦੀ ਪਹਿਚਾਣ ਬਣ ਗਈ। ਇਸ ਤੋਂ ਬਾਅਦ 16 ਦਸੰਬਰ 1992 ਨੂੰ ਭਗਵੰਤ ਦੀ ਇਕ ਹੋਰ ਕਾਮੇਡੀ ਕੈਸੇਟ ‘ਕੁਲਫੀ ਗਰਮਾ ਗਰਮ’ ਆਈ। ਇਸ ਨਾਲ ਭਗਵੰਤ ਮਾਨ ਦੀ ਪਹਿਚਾਣ ਹੋਰ ਵੀ ਵਧ ਗਈ। ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤੀ, ਉਹ ਤਰੀਕ ਵੀ 16 ਮਈ 2014 ਸੀ। ਧਿਆਨ ਰਹੇ ਹੁਣ ਭਗਵੰਤ ਮਾਨ ਨੇ ਪੰਜਾਬ ਵਿਚ 16ਵੀਂ ਵਿਧਾਨ ਸਭਾ ਲਈ ਮੁੱਖ ਮੰਤਰੀ ਚਿਹਰੇ ਦੇ ਤੌਰ ‘ਤੇ ਚੋਣ ਲੜੀ ਅਤੇ ਆਮ ਆਦਮੀ ਪਾਰਟੀ ਨੇ 117 ਵਿਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਭਗਵੰਤ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ 16 ਮਾਰਚ ਨੂੰ ਖਟਕੜ ਕਲਾਂ ਵਿਖੇ ਚੁੱਕ ਲਈ ਹੈ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …