ਯੂਰਪ ਦੇ ਕਈ ਆਗੂਆਂ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ
ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਨੂੰ ਸਾਲ 2022 ਦਾ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ। ਯੂਰਪ ਦੇ ਕਈ ਆਗੂਆਂ ਨੇ ਨੋਬਲ ਪੁਰਸਕਾਰ ਕਮੇਟੀ ਤੋਂ ਜੇਲੇਂਸਕੀ ਨੂੰ ਨੋਬਲ ਪੁਰਸਕਾਰ ਦੇਣ ਦੇ ਲਈ ਨਾਮਜ਼ਦਗੀ ਪ੍ਰਕਿਰਿਆ ਨੂੰ 31 ਮਾਰਚ ਤੱਕ ਅੱਗੇ ਵਧਾਉਣ ਦੀ ਮੰਗ ਕੀਤੀ ਹੈ। ਸਾਲ 2022 ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਲਈ 251 ਵਿਅਕਤੀਆਂ ਅਤੇ 92 ਸੰਗਠਨਾਂ ਨੇ ਅਰਜੀ ਦਿੱਤੀ ਹੈ। ਯੂਰਪੀਅਨ ਆਗੂਆਂ ਨੇ ਨੋਬਲ ਕਮੇਟੀ ਨੂੰ ਕਿਹਾ ਕਿ ਰਾਸ਼ਟਰਪਤੀ ਜੇਲੇਂਸਕੀ ਅਤੇ ਯੂਕਰੇਨ ਦੇ ਲੋਕਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਨਾਮਜ਼ਦਗੀ ਪ੍ਰਕਿਰਿਆ ਨੂੰ 31 ਮਾਰਚ 2022 ਤੱਕ ਫਿਰ ਤੋਂ ਖੋਲ੍ਹਿਆ ਜਾਵੇ। ਇਸ ਸਾਲ ਦੇ ਨੋਬਲ ਪੁਰਸਕਾਰ ਦਾ ਐਲਾਨ 3 ਤੋਂ 10 ਅਕਤੂਬਰ ਦੇ ਦਰਮਿਆਨ ਕੀਤਾ ਜਾ ਸਕਦਾ ਹੈ। ਉਧਰ ਦੂਜੇ ਪਾਸੇ ਰੂਸ ਅਤੇ ਯੂਕਰੇਨ ਦਰਮਿਆਨ ਸ਼ੁਰੂ ਹੋਈ ਜੰਗ ਨੂੰ 22 ਦਿਨ ਹੋ ਗਏ ਅਤੇ ਰੂਸ ਹੁਣ ਯੂਕਰੇਨ ਪੱਛਮੀ ਇਲਾਕਿਆਂ ’ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਦੋਵੇਂ ਦੇਸ਼ਾਂ ਦੇ ਆਗੂਆਂ ਦਰਮਿਆਨ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹਾਲੇ ਤੱਕ ਜੰਗ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
Check Also
ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ
ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ …