-5.3 C
Toronto
Monday, December 15, 2025
spot_img
Homeਪੰਜਾਬਭਗਵੰਤ ਮਾਨ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਪਹੰੁਚੇ ਸੰਗਰੂਰ

ਭਗਵੰਤ ਮਾਨ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਪਹੰੁਚੇ ਸੰਗਰੂਰ

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਭੂਰ ਸਵਾਗਤ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਸਥਿਤ ਆਪਣੇ ਘਰ ਵਿਖੇ ਪਹੁੰਚੇ। ਇਥੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਭਰਭੂਰ ਸਵਾਗਤ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦੀ ਸਲਾਮੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਆਗੂ ਵੀ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਨਾਲ ਮੌਜੂਦ ਸਨ। ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਧੂਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਗੋਲਡੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਇਸ ਮੌਕੇ ਧੂਰੀ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਮੁੱਖ ਮੰਤਰੀ ਨੂੰ ਧੂਰੀ ਆਉਣ ਦਾ ਸੱਦਾ ਦਿੱਤਾ।

 

RELATED ARTICLES
POPULAR POSTS