13.5 C
Toronto
Wednesday, September 23, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ...

ਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

ਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ85 ਲੱਖ ਰੁਪਏ ਤੋਂ ਵੱਧ ਰਕਮ ਸਰਕਾਰੀ ਖਜ਼ਾਨੇ ’ਚ ਹੋਏ ਜਮ੍ਹਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 117 ਲਈ ਪਈਆਂ ਵੋਟਾਂ ਦੇ ਚਲਦਿਆਂ 1304 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਸਨ ਜਿਨ੍ਹਾਂ ਵਿਚੋਂ ਕਈ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਜ਼ਮਾਨਤ ਜਬਤ ਹੋਣ ਵਾਲਿਆਂ ਵਿਚ ਇਕ ਸਾਬਕਾ ਮੁੱਖ ਮੰਤਰੀ, ਪੰਜ ਸਾਬਕਾ ਮੰਤਰੀਆਂ ਸਮੇਤ ਕਾਂਗਰਸ ਪਾਰਟੀ ਦੇ 33 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਧਿਆਨ ਰਹੇ ਕਿ ਵਿਧਾਨ ਸਭਾ ਚੋਣ ਲੜਨ ਵਾਲੇ ਜਨਰਨ ਕੈਟਾਗਿਰੀ ਦੇ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਜ਼ਮਾਨਤ ਦੇ ਤੌਰ ’ਤੇ 10 ਹਜ਼ਾਰ ਰੁਪਏ ਜਮ੍ਹਾਂ ਕਰਵਾਉਂਦੇ ਪੈਂਦੇ ਹਨ ਜਦਕਿ ਰਿਜ਼ਰਵ ਕੈਟਾਗਿਰੀ ਦੇ ਉਮੀਦਵਾਰ ਨੂੰ 5 ਹਜ਼ਾਰ ਰੁਪਏ ਜ਼ਮਾਨਤ ਰਾਸ਼ੀ ਜਮਾਂ ਕਰਵਾਉਣੀ ਪੈਂਦੀ ਹੈ। ਜ਼ਮਾਨਤ ਜਬਤ ਹੋਣ ਵਾਲੇ ਉਮੀਦਵਾਰ ਵੱਲੋਂ ਜਮ੍ਹਾਂ ਕਰਵਾਈ ਜ਼ਮਾਨਤ ਰਾਸ਼ੀ ਵੀ ਜਬਤ ਹੋ ਜਾਂਦੀ ਹੈ। ਇਸ ਤਰ੍ਹਾਂ 997 ਉਮੀਦਵਾਰਾਂ ਦੀ ਜ਼ਮਾਨਤ ਰਾਸ਼ੀ ਨੂੰ ਵੀ ਪੰਜਾਬ ਰਾਜ ਚੋਣ ਕਮਿਸ਼ਨ ਨੇ ਜਬਤ ਕਰ ਲਿਆ ਹੈ, ਜਿਸ ਦੇ ਨਾਲ ਸਰਕਾਰੀ ਖ਼ਜ਼ਾਨੇ ਵਿਚ 85.90 ਲੱਖ ਰੁਪਏ ਜਮ੍ਹਾਂ ਹੋਏ ਹਨ।

 

RELATED ARTICLES
POPULAR POSTS