ਸਹੁੰ ਚੁੱਕ ਸਮਾਗਮ ਤੋਂ ਬਾਅਦ ਸਾਢੇ 12 ਵਜੇ ਹੋਵੇਗੀ ਕੈਬਨਿਟ ਦੀ ਪਹਿਲੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਭਲਕੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਵੇਗਾ। ਇਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਾਢੇ 12 ਵਜੇ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਜਿਸ ’ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ’ਤੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ’ਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣ ਸਕਦੇ ਜਦਕਿ ਕੱਲ੍ਹ ਸਿਰਫ਼ 10 ਮੰਤਰੀਆਂ ਦੇ ਸਹੁੰ ਚੁੱਕਣ ਦੀ ਉਮੀਦ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਕੁੱਝ ਦਿਨਾਂ ਬਾਅਦ ਮਾਨ ਕੈਬਨਿਟ ’ਚ ਦੁਬਾਰਾ ਵਾਧਾ ਕੀਤਾ ਜਾਵੇਗਾ। ਫ਼ਿਲਹਾਲ ਮੰਤਰੀਆਂ ਦੇ ਨਾਵਾਂ ਵਾਲੀ ਕੋਈ ਸੂਚੀ ਸਾਹਮਣੇ ਨਹੀਂ ਆਈ ਪ੍ਰੰਤੂ ਲੰਘੇ ਕੱਲ੍ਹ ਹੋਏ ਵਿਧਾਨ ਸਭਾ ਸੈਸ਼ਨ ’ਚ ਕੁੱਝ ਆਪ ਵਿਧਾਇਕ ਮੰਤਰੀਆਂ ਦੀ ਸੀਟ ’ਤੇ ਬੈਠੇ ਹੋਏ ਨਜ਼ਰ ਜ਼ਰੂਰ ਆਏ। ਜਿਨ੍ਹਾਂ ’ਚ ਪਿਛਲੀ ਕਾਂਗਰਸ ਸਰਕਾਰ ’ਚ ਵਿਰੋਧੀ ਧਿਰ ਦੇ ਆਗੂ ਰਹੇ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸੰਧਵਾਂ, ਨਰਿੰਦਰ ਕੌਰ ਭਰਾਜ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ, ਪਿ੍ਰੰਸੀਪਲ ਬੁਧਰਾਮ ਧੀਮਾਨ, ਮਨਜੀਤ ਸਿੰਘ ਬਿਲਾਸਪੁਰ ਅਤੇ ਡਾ. ਬਲਜੀਤ ਕੌਰ ਦੇ ਨਾਮ ਸ਼ਾਮਲ ਹਨ।
Check Also
ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …