ਪੈਰਿਸ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂઠਵਿਚ ਰਹਿੰਦੇ ਪੰਜਾਬੀਆਂ ਨੂੰ ਮਹਾਨ ਗੌਰਵਮਈ ਸਿੱਖ ਇਤਿਹਾਸ ਨਾਲ ਜੋੜਨ ਲਈ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਫਰਾਂਸ ਦੇ ਸ਼ਹਿਰ ਸੇਂਟ ਟਰੋਪੇਜ਼ ਵਿਖੇ ਫਰਾਂਸ ਸਰਕਾਰ ਦੇ ਸਹਿਯੋਗ ਨਾਲ ਸਥਾਪਿਤ ਕਰਵਾਇਆ ਗਿਆ, ਜਿਸ ਦਾ ਮਕਸਦ ਯੂਰਪ ਵਿਚ ਜਨਮ ਲੈਣ ਵਾਲੀ ਭਾਰਤੀ ਪੀੜ੍ਹੀ ਨੂੰઠਆਪਣੇ ઠਪੁਰਾਤਨ ਇਤਿਹਾਸ ਅਤੇ ਮਹਾਨ ਸਿੱਖ ਵਿਰਸੇ ਨਾਲ ਜੋੜਨਾ ਹੈ।
ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਫਰਾਂਸ ਦੇ ਸ਼ਹਿਰ ਸੇਂਟ ਟਰੋਪੇਜ਼ ਵਿਖੇ ਸਥਾਪਿਤ ਹੋਣ ਨਾਲ ਯੂਰਪ ਵਿਚ ਵੱਸਦੇ ਸਮੂਹ ਪੰਜਾਬੀਆਂ ਦਾ ਮਾਣ ਵਧਿਆ ਹੈ। ਇਸ ਮਹਾਨ ਕਾਰਜ ਮੌਕੇ ਯੂਰਪ ਭਰ ਦੀਆਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਤੋਂ ਇਲਾਵਾ ਸਾਬਕਾ ਜਨਰਲ ਜੇ.ਜੇ. ਸਿੰਘ ਅਤੇ ਮੀਡੀਆ ਦੇ ਕੁਲਵਿੰਦਰ ਸਿੰਘ ਫਰਾਂਸ ਆਦਿ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਭੇਜੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਸਥਾਪਿਤ ਕਰਨ ਸਮੇਂ ਫਰਾਂਸ ਦੇ ਕਈ ਉਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਹਾਜ਼ਰ ਸਨ ਅਤੇ ਸਰਕਾਰੀ ਸਨਮਾਨਾਂ ਨਾਲ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਿਤ ਕੀਤਾ ਗਿਆ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …