ਕਿਹਾ : ਰਾਜਨੀਤੀ ’ਚ ਮੇਰਾ ਲੰਬਾ ਤਜ਼ਰਬਾ, ਫੈਸਲਾ ਅਰਵਿੰਦ ਕੇਜਰੀਵਾਲ ਦੇ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀ ਸੀਟ ਲਈ ਦਾਅਵਾ ਠੋਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ ਵਿਚ ਮੇਰਾ ਲੰਬਾ ਸਿਆਸੀ ਤਜ਼ਰਬਾ ਹੈ, ਜਿਸ ਦੀ ਇਕ ਰਾਜ ਸਭਾ ਮੈਂਬਰ ਨੂੰ ਜ਼ਰੂਰਤ ਹੁੰਦੀ ਹੈ। ਹਾਲਾਂਕਿ ਜਗਮੋਹਨ ਸਿੰਘ ਕੰਗ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਸੀਟ ਮਿਲਦੀ ਹੈ ਜਾਂ ਨਹੀਂ ਇਹ ਫੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰਨਾ ਹੈ। ਜਿਸ ਦੇ ਲਈ ਉਹ ਜਲਦੀ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਪੰਜਾਬ ’ਚ 5 ਰਾਜ ਸਭਾ ਦੀਆਂ ਸੀਟਾਂ ਲਈ ਚੋਣ ਹੋਣੀ ਹੈ। ਹਾਲ ਹੀ ’ਚ ਪੰਜਾਬ ਵਿਧਾਨ ਲਈ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ’ਤੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀਆਂ ਇਹ ਪੰਜੇ ਸੀਟਾਂ ਜਿੱਤਣ ਦੀ ਉਮੀਦ ਜਤਾਈ ਜਾ ਰਹੀ ਹੈ। ਧਿਆਨ ਰਹੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।