Breaking News
Home / ਪੰਜਾਬ / ਖੱਟਰ ਦੇ ਬਿਆਨ ਤੋਂ ਬਾਅਦ ਐਸ ਵਾਈ ਐਲ ’ਤੇ ਭਖੀ ਸਿਆਸਤ

ਖੱਟਰ ਦੇ ਬਿਆਨ ਤੋਂ ਬਾਅਦ ਐਸ ਵਾਈ ਐਲ ’ਤੇ ਭਖੀ ਸਿਆਸਤ

ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਚਿੰਤਾਜਨਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਐਸ ਵਾਈ ਐਲ ਦਾ ਮੁੱਦਾ ਗਰਮਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਅਪੀਲ ਕਰਦਾ ਹਾਂ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਹ ਜਵਾਬ ਦੇਣ ਕਿ ਉਹ ਐਸ ਵਾਈ ਐਲ ਦੇ ਨਿਰਮਾਣ ਅਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਗੱਲ ਨਾ ਕਰਨ। ਉਨ੍ਹਾਂ ਕਿਹਾ ਕਿ ਐਸ ਵਾਈ ਐਲ ਦੇ ਮੁੱਦੇ ’ਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੀ ਚੁੱਪ ਹੈ ਅਤੇ ਇਸ ਮੁੱਦੇ ’ਤੇ ਭਗਵੰਤ ਮਾਨ ਦੀ ਚੁੱਪੀ ਵੀ ਚਿੰਤਾਜਨਕ ਹੈ। ਧਿਆਨ ਰਹੇ ਕਿ ਮਨੋਹਰ ਲਾਲ ਖੱਟਰ ਨੇ ਪੰਜਾਬ ’ਚ ਨਵੀਂ ਸਰਕਾਰ ਬਣਦਿਆਂ ਹੀ ਸਤਲੁਜ-ਯਮੁਨਾ ਲਿੰਕਾ ਨਹਿਰਾ ਮਾਮਲਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਹੁਣ ਦੋਹਰੀ ਜਵਾਬਦੇਹੀ ਹੈ ਕਿਉਂਕਿ ਅਸੀਂ ਪੰਜਾਬ ਤੋਂ ਪਾਣੀ ਲੈਣਾ ਅਤੇ ਦਿੱਲੀ ਨੂੰ ਪਾਣੀ ਦੇਣਾ ਹੈ। ਅਜਿਹੇ ’ਚ ਐਸ ਵਾਈ ਐਲ ਦੇ ਲਈ ਪਾਣੀ ਦੇਣ ਦੀ ਉਨ੍ਹਾਂ ਜਵਾਬਦੇਹੀ ਜ਼ਿਆਦਾ ਬਣਦੀ ਹੈ ਕਿਉਂਕਿ ਹੁਣ ਦੋਵੇਂ ਰਾਜਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।

 

Check Also

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ …