10.3 C
Toronto
Tuesday, October 28, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਮੌਕੇ ਦਿੱਤਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਮੌਕੇ ਦਿੱਤਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਕੀਤਾ ਜਾਰੀ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੀ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਵਿਚ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਹੋਲੀ ਮੌਕੇ ਕਿਸਾਨਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਕਿਸਾਨਾਂ ਲਈ ਵੱਡਾ ਫੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਕਰੋੜਾਂ ਰੁਪਏ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਚੁਣੇ ਗਏ ਵਿਜੇ ਸਿੰਗਲਾ ਨੇ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾਉਂਦੇ ਹੋਏ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖਰਾਬ ਹੋਈ ਫਸਲ ਦਾ ਮਾਨਸਾ ਜ਼ਿਲ੍ਹੇ ਨੂੰ ਬਣਦਾ ਕਰੋੜਾਂ ਰੁਪਏ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਜਿਸ ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੱਡਾ ਫਾਇਦਾ ਮਿਲੇਗਾ। ਵਿਧਾਇਕ ਵਿਜੇ ਸਿੰਗਲਾ ਨੇ ਅੱਗੇ ਕਿਹਾ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨੂੰ ਲੋਕਾਂ ਨੂੰ ਨਹੀਂ ਕਰਨਗਾ ਪਵੇਗਾ। ਧਿਆਨ ਰਹੇ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਲੰਮਾ ਸਮਾਂ ਸੰਘਰਸ਼ ਕੀਤਾ ਪ੍ਰੰਤੂ ਉਨ੍ਹਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ ਸੀ। ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਖਰਾਬ ਹੋਈ ਫਸਲ ਦਾ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS