ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਨਾਅਰਿਆਂ ਨੇ ਵਾਤਾਵਰਨ ਨੂੰ ਕੀਤਾ ਪਵਿੱਤਰ
ਸ੍ਰੀ ਆਨੰਦੁਪੁਰ ਸਾਹਿਬ/ਬਿਊਰੋ ਨਿਊਜ਼ : ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਵਿਖੇ ਦੂਜੇ ਦਿਨ ਵੀ ਜਾਰੀ ਰਿਹਾ। ਹੋਲੇ ਮਹੱਲੇ ਦੇ ਪਹਿਲੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਜਿਨ੍ਹਾਂ ਦੇ ਭੋਗ ਭਲਕੇ 19 ਮਾਰਚ ਨੂੰ ਹੋਲੇ ਮਹੱਲੇ ਦੇ ਆਖਰੀ ਦਿਨ ਪਾਏ ਜਾਣਗੇ। ਹੋਲੇ ਮਹੱਲੇ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੂੰਜਾਊ ਨਾਅਰਿਆਂ ਨਾਲ ਸਮੁੱਚੇ ਇਲਾਕੇ ਦੇ ਵਾਤਾਵਰਨ ਪਵਿੱਤਰ ਕਰ ਦਿੱਤਾ। ਹਰ ਪਾਸੇ ਖਾਲਸਾ ਜੀ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਹੋ ਰਹੇ ਸਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਚਾਰੇ ਪਾਸੇ ਹੜ੍ਹ ਨਜ਼ਰ ਆ ਰਿਹਾ ਸੀ। ਇਸ ਮੌਕੇ ਛੋਟੇ ਬੱਚੇ, ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਸ਼ਸ਼ਤਰਾਂ-ਬਸਤਰਾਂ ਨਾਲ ਸਜ ਧਜ ਕੇ ਪੁਰਾਤਨ ਸਮੇਂ ਦੀ ਯਾਦ ਨੂੰ ਤਾਜ਼ਾ ਕਰ ਰਹੇ ਸਨ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਹੋਲੇ-ਮਹੱਲੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
Check Also
ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਬਿਆਨ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਕਾਂਗਰਸੀ ਆਗੂਆਂ ਵੱਲੋਂ ਮੋਹਾਲੀ ਥਾਣੇ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ ਮੋਹਾਲੀ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …