-1.9 C
Toronto
Thursday, December 4, 2025
spot_img
Homeਪੰਜਾਬਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਦਿੱਤੀ ਅੰਤਿਮ ਵਿਦਾਇਗੀ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਦਿੱਤੀ ਅੰਤਿਮ ਵਿਦਾਇਗੀ

ਸ਼ਾਹਕੋਟ/ਬਿਊਰੋ ਨਿਊਜ਼ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੱਜ ਗ਼ਮਗੀਨ ਮਾਹੌਲ ‘ਚ ਪਿੰਡ ਨੰਗਲ ਅੰਬੀਆਂ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਮ੍ਰਿਤਕ ਦੇਹ ਨੂੰ ਅਗਨੀ ਭਰਾਵਾਂ ਤੇ ਬੱਚਿਆਂ ਨੇ ਦਿੱਤੀ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਕਬੱਡੀ ਫੈਡਰੇਸ਼ਨਾਂ ਦੇ ਅਹੁਦੇਦਾਰ, ਨੁਮਾਇੰਦੇ, ਖੇਡ ਪ੍ਰੇਮੀ ਤੇ ਹੋਰ ਲੋਕ ਅੰਤਿਮ ਦਰਸ਼ਨਾਂ ਲਈ ਪਹੁੰਚੇ। ਧਿਆਨ ਰਹੇ ਕਿ ਲੰਘੇ ਦਿਨੀਂ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਨੋਵਰ ਢਿੱਲੋਂ ਸਮੇਤ ਤਿੰਨ ਮੁੱਖ ਸਾਜ਼ਿਸ਼ਕਾਰਾਂ ‘ਤੇ ਵੀ ਹਮਲਾ ਦਰਜ ਕੀਤਾ ਹੈ, ਜੋ ਮੌਜੂਦਾ ਸਮੇਂ ਕੈਨੇਡਾ ‘ਚ ਰਹਿ ਰਿਹਾ ਹੈ। ਬਾਕੀ ਦੋ ਸਾਜ਼ਿਸ਼ਕਰਤਾ ਕੈਨੇਡਾ ਅਤੇ ਮਲੇਸ਼ੀਆ ‘ਚ ਰਹਿੰਦੇ ਹਨ।

RELATED ARTICLES
POPULAR POSTS