16.6 C
Toronto
Saturday, September 5, 2026
spot_img
Homeਪੰਜਾਬਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਹੋਈ ਲੱਖਾਂ ਰੁਪਏ ਚੋਰੀ

ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਹੋਈ ਲੱਖਾਂ ਰੁਪਏ ਚੋਰੀ

ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਹੋਈ ਲੱਖਾਂ ਰੁਪਏ ਚੋਰੀਮਾਂ ਨੂੰ ਬੰਧਕ ਬਣਾ ਕੇ ਨੌਕਰ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ
ਮੋਹਾਲੀ /ਬਿਊਰੋ ਨਿਊਜ਼ : ਮੋਹਾਲੀ ‘ਚ ਪੰਜਾਬੀ ਦੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਰੁਪਏ ਦੀ ਚੋਰੀ ਹੋ ਗਈ। ਕਲਾਕਾਰ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਕੇ ਮੋਹਾਲੀ ਦੇ ਫੇਜ਼-7 ਸਥਿਤ ਕੋਠੀ ਵਿਚੋਂ ਲੁਟੇਰੇ ਲੱਖਾਂ ਰੁਪਏ ਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਇਸ ਵਾਰਦਾਤ ਨੂੰ ਘਰ ਦੇ ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜਸਵਿੰਦਰ ਭੱਲਾ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਚੋਰਾਂ ਨੇ ਘਰ ਵਿੱਚੋਂ ਸੋਨੇ ਦੇ ਗਹਿਣੇ, ਜਸਵਿੰਦਰ ਭੱਲਾ ਦਾ .32 ਬੋਰ ਦਾ ਰਿਵਾਲਵਰ ਅਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਫਿਲਹਾਲ ਘਰ ‘ਚੋਂ ਹੋਰ ਕੀ ਚੋਰੀ ਹੋਇਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਦੇ ਨਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਕਰ ਨੂੰ 10 ਮਹੀਨੇ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਫਿਲਹਾਲ ਪੁਲਿਸ ਫਰਾਰ ਹੋਏ ਨੌਕਰ ਅਤੇ ਉਸਦੇ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

 

RELATED ARTICLES
POPULAR POSTS