0.8 C
Toronto
Thursday, January 8, 2026
spot_img
Homeਭਾਰਤਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਨਵੀਂ ਕੈਬਨਿਟ ਨੂੰ ਦਿੱਤੀ ਵਧਾਈ

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਨਵੀਂ ਕੈਬਨਿਟ ਨੂੰ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਨਵੀਂ ਚੁਣੀ ਗਈ ਕੈਬਨਿਟ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਨਵੇਂ ਚੁਣੇ ਗਏ ਮੰਤਰੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ। ਪੰਜਾਬ ਦੀ ਜਨਤਾ ਨੂੰ ਤੁਹਾਡੇ ਸਾਰਿਆਂ ਕੋਲੋਂ ਬਹੁਤ ਉਮੀਦਾਂ ਹਨ। ਤੁਸੀਂ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਆਉਣ ਦੇ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਾ ਹੈ ਅਤੇ ਪ੍ਰਮਾਤਮਾ ਤੁਹਾਡੇ ਨਾਲ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਆਪਣੀ ਨਵੀਂ ਚੁਣੀ ਕੈਬਨਿਟ ਨੂੰ ਵਧਾਈ ਦਿੱਤੀ ਅਤੇ ਕਿਹਾ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਿਓ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਅੱਜ ਜਿਹੜੀ ਪੰਜਾਬ ਦੀ ਨਵੀਂ ਕੈਬਨਿਟ ਬਣੀ ਹੈ, ਇਸ ਵਿਚ ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ਜਿੱਥੇ 14 ਵਿਧਾਨ ਸਭਾ ਸੀਟਾਂ ਵਿਚ ਆਮ ਆਦਮੀ ਪਾਰਟੀ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਵੀ ਵਿਧਾਇਕ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤਾ ਗਿਆ। ਲੁਧਿਆਣਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਡਾ ਅਤੇ ਸਨਅਤੀ ਸ਼ਹਿਰ ਹੈ ਪ੍ਰੰਤੂ ਇਸ ਨੂੰ ਨੁਮਾਇੰਦਗੀ ਨਾ ਮਿਲਣੀ ਪੰਜਾਬ ਅਤੇ ਲੁਧਿਆਣਾ ਲਈ ਮੰਦਭਾਗਾ ਹੈ।

 

RELATED ARTICLES
POPULAR POSTS