Breaking News
Home / ਪੰਜਾਬ / ‘ਆਪ’ ਦੇ ਕਈ ਦਿੱਗਜ਼ ਆਗੂਆਂ ਦੇ ਰੁਲੇ ਅਰਮਾਨ

‘ਆਪ’ ਦੇ ਕਈ ਦਿੱਗਜ਼ ਆਗੂਆਂ ਦੇ ਰੁਲੇ ਅਰਮਾਨ

ਮੰਤਰੀ ਮੰਡਲ ਦੇ ਪਹਿਲੇ ਗੇੜ ‘ਚ ਨਹੀਂ ਮਿਲੀ ਜਗ੍ਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਮਾਨ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕ ਲਈ ਹੈ ਪ੍ਰੰਤੂ ਇਨ੍ਹਾਂ ਸਹੁੰ ਚੁੱਕਣ ਵਾਲੇ ਮੰਤਰੀਆਂ ਵਿਚੋਂ 8 ਪਹਿਲੀ ਵਾਰ ਵਿਧਾਇਕ ਬਣੇ ਹਨ ਜਦਕਿ ਦੂਜੀ ਵਾਰ ਜਿੱਤੇ ਵਿਧਾਇਕਾਂ ਵਿਚੋਂ ਹਰਪਾਲ ਚੀਮਾ ਅਤੇ ਮੀਤ ਹੇਅਰ ਨੂੰ ਹੀ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਹੀ ਇਹ ਵੀ ਕਿਆਸ ਅਰਾਈਆਂ ਸਨ ਕਿ ਦਿੱਗਜ਼ ਆਗੂਆਂ ਨੂੰ ਹਰਾਉਣ ਵਾਲੇ ਵਿਧਾਇਕਾਂ ਨੂੰ ਵੀ ਮੰਤਰੀ ਮੰਡਲ ‘ਚ ਲਿਆ ਜਾਵੇਗਾ। ਜਿਨ੍ਹਾਂ ਗੁਰਮੀਤ ਸਿੰਘ ਖੁਡੀਆ, ਅਜੀਤਪਾਲ ਸਿੰਘ ਕੋਹਲੀ, ਡਾ. ਚਰਨਜੀਤ ਸਿੰਘ, ਲਾਭ ਸਿੰਘ ਉਗੋਕੇ ਅਤੇ ਜਗਦੀਪ ਸਿੰਘ ਕੰਬੋਜ਼ ਦਾ ਨਾਮ ਸ਼ਾਮਲ ਹੈ। ਇਨ੍ਹਾਂ ਨੇ ਕ੍ਰਮਵਾਰ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਹੈ ਪ੍ਰੰਤੂ ਇਨ੍ਹਾਂ ਵਿਚੋਂ ਵੀ ਕਿਸੇ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਦੂਜੇ ਵਾਰ ਵਿਧਾਇਕ ਬਣੇ ਆਗੂਆਂ ਵਿਚ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੋਰ ਮਾਣੂਕੇ, ਜੈਕਿਸ਼ਨ ਰੋੜੀ, ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਨੂੰ ਫ਼ਿਲਹਾਲ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤਾ ਗਿਆ ਜਦਕਿ ਪਹਿਲੀ ਵਾਰ ਜਿੱਤਣ ਵਾਲੇ 8 ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …