ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਐਡਵੋਕੇਟ ਡਾ. ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਸਰਵਉੱਚ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾ ਚੁੱਕਾ ਸੀ। ਇਸ ਦਾ ਨੋਟੀਫਿਕੇਸ਼ਨ ਵੀ ਅੱਜ ਜਾਰੀ ਕਰ ਦਿੱਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਵੀ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਬਣਾਉਣਾ ਚਾਹੁੰਦੇ ਸਨ ਪ੍ਰੰਤੂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ ਸੀ। ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਡੀ. ਐਸ. ਪਟਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੀ ਨਵੀਂ ਸਰਕਾਰ ਨੇ ਡਾ. ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …