ਮਨਜੀਤ ਸਿੰਘ ਬਿਲਾਸਪੁਰ ਬਣੇ ਡਿਪਟੀ ਸਪੀਕਰ
ਚੰਡੀਗੜ੍ਹ/ਬਿਊਰੋ ਨਿਊਜ਼ : ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਗਿਆ ਹੈ ਅਤੇ ਉਹ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣਗੇ। ਜਦਕਿ ਡਿਪਟੀ ਸਪੀਕਰ ਮਨਜੀਤ ਸਿੰਘ ਬਿਲਾਸਪੁਰ ਹੋਣਗੇ। ਕੁਲਤਾਰ ਸੰਧਵਾਂ ਫਰੀਦਕੋਟ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਦਾ ਸੂਬੇ ਦੀ ਸਿਆਸਤ ਵਿਚ ਬਹੁਤ ਵੱਡਾ ਸਥਾਨ ਹੈ ਕਿਉਂਕਿ ਇਸ ਪਿੰਡ ਦੀ ਮਿੱਟੀ ‘ਚ ਪੈਦਾ ਹੋਏ ਗਿਆਨੀ ਜ਼ੈਲ ਸਿੰਘ ਨੂੰ ਦੇਸ਼ ਦੇ ਸਰਵਉਚ ਅਹੁਦੇ ਭਾਵ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਣ ਦਾ ਮਾਣ ਪ੍ਰਾਪਤ ਹੈ। ਕੁਲਤਾਰ ਸੰਧਵਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਦੇ ਪਰਿਵਾਰ ਨਾਲ ਸਬੰਧ ਰੱਖਦੇ ਹਨ। ਸੰਧਵਾਂ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਦੱਸਣਾ ਪਸੰਦ ਕਰਦੇ ਹਨ। ਸੰਧਵਾਂ ਦਾ ਸਿਆਸੀ ਕੈਰੀਅਰ ਪਿੰਡ ਸੰਧਵਾਂ ਦੀ ਸਰਪੰਚ ਤੋਂ ਸ਼ੁਰੂ ਹੋਇਆ ਅਤੇ ਉਹ 2017 ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਉਹ ਪਹਿਲੀ ਵਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੇ ਕੇ ਵਿਧਾਨ ਸਭਾ ‘ਚ ਪਹੁੰਚੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕੋਟਕਪੂਰਾ ਹਲਕੇ ਤੋਂ ਹੀ ਉਹ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਹੁਣ ਸੰਧਵਾਂ ਵਿਧਾਨ ਸਭਾ ‘ਚ ਸਪੀਕਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਨਜ਼ਰ ਆਉਣਗੇ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …