-4.4 C
Toronto
Tuesday, February 3, 2026
spot_img
Homeਪੰਜਾਬਭਗਵੰਤ ਮਾਨ ਕੈਬਨਿਟ ਦਾ ਹੋਇਆ ਗਠਨ

ਭਗਵੰਤ ਮਾਨ ਕੈਬਨਿਟ ਦਾ ਹੋਇਆ ਗਠਨ

ਹਰਪਾਲ ਚੀਮਾ ਅਤੇ ਮੀਤ ਹੇਅਰ ਸਮੇਤ 10 ਵਿਧਾਇਕ ਬਣੇ ਕੈਬਨਿਟ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਅੱਜ ਸਹੁੰ ਚੁੱਕ ਲਈ ਹੈ। ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿਚ ਹਰਪਾਲ ਚੀਮਾ ਅਤੇ ਮੀਤ ਹੇਅਰ ਦੂਜੀ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ ਜਦਕਿ 8 ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਈ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾ ਵੀ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ। ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਤੋਂ ਬਾਅਦ ਡਾ. ਬਲਜੀਤ ਕੌਰ ਨੇ ਸਹੁੰ ਚੁੱਕੀ ਅਤੇ ਇਨ੍ਹਾਂ ਤੋਂ ਬਾਅਦ ਹਰਭਜਨ ਸਿੰਘ ਈਟੀਓ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਆਖੀਰ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਮੰਤਰੀਆਂ ਨੇ ਰਾਜ ਭਵਨ ਵਿਖੇ ਬਣੇ ਨਵੇਂ ਆਡੀਟੋਰੀਅਮ ਵਿੱਚ ਸਹੁੰ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ, ਪੁੱਤਰ ਦਿਲਸ਼ਾਨ ਸਿੰਘ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਸਹੁੰ ਚੁੱਕਣ ਵਾਲੇ ਵਿਧਾਇਕ ਆਪਣੇ ਪਰਿਵਾਰਾਂ ਸਮੇਤ ਪਹੁੰਚੇ ਹੋਏ ਸਨ।

 

RELATED ARTICLES
POPULAR POSTS