ਕਈ ਮੌਤਾਂ ਦਾ ਖਦਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੇ ਗੁਆਂਵੰਸ਼ੀ ਵਿਚ ਇਕ ਵੱਡਾ ਜਹਾਜ਼ ਹਾਦਸਾ ਹੋ ਗਿਆ ਹੈ ਅਤੇ 132 ਸਵਾਰੀਆਂ ਨੂੰ ਲਿਜਾ ਰਿਹਾ ਚਾਈਨਾ ਈਸਟਰਨ ਪਸੈਂਜਰਜ਼ ਏਅਰਲਾਈਨ ਦਾ ਜਹਾਜ਼ ਗੁਆਂਵੰਸ਼ੀ ਦੀਆਂ ਪਹਾੜੀਆਂ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਜਹਾਜ਼ ਵਿਚ 123 ਯਾਤਰੀ ਅਤੇ 9 ਕਰੂ ਮੈਂਬਰ ਸਵਾਰ ਸਨ। ਜਿਸ ਪਹਾੜੀ ’ਤੇ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ, ਉਥੋਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਹਾਦਸੇ ਤੋਂ ਬਾਅਦ ਉਥੋਂ ਦੇ ਜੰਗਲ ਨੂੰ ਵੀ ਅੱਗ ਲੱਗ ਗਈ। ਇਸ ਦੁਰਘਟਨਾ ਵਿਚ ਕਈ ਵਿਅਕਤੀਆਂ ਦੀ ਜਾਨ ਚਲੇ ਜਾਣ ਦਾ ਖਦਸ਼ਾ ਹੈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਇਹ ਜਹਾਜ਼ ਉਡਾਨ ਭਰਨ ਤੋਂ 71 ਮਿੰਟ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …