ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹੱਕ ’ਤੇ ਮਾਰਿਆ ਡਾਕਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿੱਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਰਾਜ ਸਭਾ ਲਈ ਦਿੱਲੀ ਦੇ ਆਗੂਆਂ ਨੂੰ ਭੇਜਣਾ ਮੰਦਭਾਗਾ ਹੈ ਅਤੇ ਇਹ ਸਿੱਧਾ-ਸਿੱਧਾ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਹੈ। ਜ਼ਿਕਰਯੋਗ ਹੈ ਕਿ ਪਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਸੀ ਜਿੱਤ-ਹਾਰ ਵੀ ਜ਼ਿੰਦਗੀ ਦਾ ਇਕ ਹਿੱਸਾ ਹੈ। ਬਾਦਲ ਹੋਰਾਂ ਕਿਹਾ ਕਿ ਪੰਜਾਬ ਦੇ ਵਜ਼ੀਰ ਨਾਮ ਦੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਹੀ ਚੱਲਣੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਪੰਜਾਬ ਵਿਚ ਸਿਰਫ ਚਾਰ ਸੀਟਾਂ ’ਤੇ ਜਿੱਤ ਮਿਲੀ ਹੈ, ਜਿਨ੍ਹਾਂ ਵਿਚ ਤਿੰਨ ਸੀਟਾਂ ’ਤੇ ਅਕਾਲੀ ਦਲ ਅਤੇ ਇਕ ਸੀਟ ’ਤੇ ਬਸਪਾ ਦਾ ਉਮੀਦਵਾਰ ਜਿੱਤਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …