ਚੰਨੀ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਹੈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ। ਧਿਆਨ ਰਹੇ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ 117 ਵਿਚੋਂ 92 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਉਧਰ ਦੂਜੇ ਪਾਸੇ ਕਾਂਗਰਸ 18 ਸੀਟਾਂ ’ਤੇ ਸਿਮਟ ਕੇ ਰਹਿ ਗਈ ਅਤੇ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਦੋਵੇਂ ਸੀਟਾਂ ਤੋਂ ਬੁਰੀ ਤਰ੍ਹਾਂ ਹਾਰ ਗਏ ਸਨ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਲੈ ਕੇ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਸੀ।

