27.8 C
Toronto
Saturday, October 4, 2025
spot_img
Homeਪੰਜਾਬਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ‘ਆਪ’ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ‘ਆਪ’ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰ ਬਣਨਾ ਯਕੀਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਸੀ ਅਤੇ ਇਨ੍ਹਾਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵੀ ਭਰ ਦਿੱਤੇ ਹਨ। ਇਨ੍ਹਾਂ ਵਿਚ ਜਲੰਧਰ ਦੇ ਰਹਿਣ ਵਾਲੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ , ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਉਦਯੋਗਪਤੀ ਸੰਜੀਵ ਅਰੋੜਾ ਅਤੇ ਦਿੱਲੀ ਆਈ.ਆਈ.ਟੀ. ਦੇ ਪ੍ਰੋਫੈਸਰ ਡਾ. ਸੰਦੀਪ ਪਾਠਕ ਦਾ ਨਾਮ ਸ਼ਾਮਲ ਹੈ। ਧਿਆਨ ਰਹੇ ਕਿ 33 ਸਾਲਾਂ ਦੇ ਰਾਘਵ ਚੱਢਾ ਰਾਜ ਸਭਾ ਮੈਂਬਰ ਬਣਦੇ ਹਨ ਤਾਂ ਉਹ ਰਾਜ ਸਭਾ ਵਿਚ ਸਭ ਤੋਂ ਛੋਟੀ ਉਮਰ ਦੇ ਮੈਂਬਰ ਹੋਣਗੇ। ਉਧਰ ਦੂਜੇ ਪਾਸੇ ਸੰਦੀਪ ਪਾਠਕ ਨੂੰ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਉਣ ਦਾ ਇਨਾਮ ਦਿੱਤਾ ਗਿਆ ਹੈ। ਇਸੇ ਦੌਰਾਨ ਸੰਦੀਪ ਪਾਠਕ ਨੂੰ ਪੰਜਾਬ ਦਾ ਕੋ-ਇੰਚਾਰਜ ਵੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਵੀ ਸੰਦੀਪ ਪਾਠਕ ਦੇ ਕੰਮ ਦੀ ਤਾਰੀਫ ਕੀਤੀ ਸੀ। ਜ਼ਿਕਰਯੋਗ ਹੈ ਅੱਜ 21 ਮਾਰਚ ਨੂੰ ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ 31 ਮਾਰਚ ਚੋਣਾਂ ਦਾ ਦਿਨ ਹੈ।

 

RELATED ARTICLES
POPULAR POSTS