Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਹੋਵੇਗਾ ਸਿੱਧਾ ਪ੍ਰਸਾਰਣ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਹੋਵੇਗਾ ਸਿੱਧਾ ਪ੍ਰਸਾਰਣ

ਭਗਵੰਤ ਮਾਨ ਨੇ ਵਿਧਾਨ ਸਭਾ ’ਚ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ’ਤੇ ਜਲਦੀ ਹੀ ਅਮਲ ਸ਼ੁਰੂ ਹੋ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਦੀ ਚੋਣ ਤੋਂ ਬਾਅਦ ਸਦਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਤਾਂ ਵਿਰੋਧੀ ਧਿਰ ਨੇ ਵੀ ਇਸ ਦਾ ਸਵਾਗਤ ਕੀਤਾ। ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਸਦਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦੇ ਸਦਨ ਦੇ ਅੰਦਰ ਕੀ ਕੰਮ ਕਰਦੇ ਹਨ ਅਤੇ ਕਿੰਨੇ ਮੁੱਦੇ ਉਠਾਉਂਦੇ ਹਨ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਦਨ ਦੀ ਕਾਰਵਾਈ ਨੂੰ ਲਾਈਵ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਘੱਟੋ-ਘੱਟ 100 ਦਿਨ ਚਲਾਈ ਜਾਵੇ। ਬਾਜਵਾ ਨੇ ਕਿਹਾ ਕਿ ਕਈ ਵਿਧਾਇਕ ਪਹਿਲੀ ਵਾਰ ਚੁਣ ਕੇ ਸਦਨ ਵਿਚ ਆਏ ਹਨ, ਵਿਧਾਨ ਸਭਾ ਦੀ ਕਾਰਵਾਈ ਲੰਬੀ ਚੱਲੇਗੀ ਤਾਂ ਉਨ੍ਹਾਂ ਦੀ ਜਾਣਕਾਰੀ ’ਚ ਵੀ ਵਾਧਾ ਹੋਵੇਗਾ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …