ਸਾਰੇ ਵਿਧਾਇਕਾਂ ਨੇ ਸੰਧਵਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਲਤਾਰ ਸਿੰਘ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਤਾਈਦ ਹਰਪਾਲ ਸਿੰਘ ਚੀਮਾ ਨੇ ਕੀਤੀ। ਇਸ ਮਗਰੋਂ ਸੰਧਵਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣਿਆ ਗਿਆ। ਭਗਵੰਤ ਮਾਨ ਖੁਦ ਸੰਧਵਾਂ ਨੂੰ ਸਪੀਕਰ ਦੀ ਕੁਰਸੀ ਤੱਕ ਲੈ ਕੇ ਗਏ। ਸਾਰੇ ਵਿਧਾਇਕਾਂ ਨੇ ਸੰਧਵਾਂ ਨੂੰ ਵਧਾਈ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸੰਧਵਾਂ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਉਹ ਦੂਜੀ ਵਾਰ ਵਿਧਾਇਕ ਬਣੇ ਹਨ। ਇਸ ਮੌਕੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨਵੇਂ ਸਪੀਕਰ ਹਰ ਇਕ ਨੂੰ ਬਿਨਾ ਪੱਖਪਾਤ ਤੋਂ ਮਸਲੇ ਚੁੱਕਣ ਦਾ ਮੌਕਾ ਦੇਣਗੇ। ਉਧਰ ਦੂਜੇ ਪਾਸੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਅਸੀਂ ਸਾਰੇ ਚੰਗੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਇਸ ਦੌਰਾਨ ਅੱਜ ਭਾਜਪਾ ਦੇ ਵਿਧਾਇਕ ਜੰਗੀ ਲਾਲ ਤੇ ਅਸ਼ਵਨੀ ਸ਼ਰਮਾ ਨੇ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਵੀ ਚੁੱਕੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …