22.1 C
Toronto
Saturday, September 13, 2025
spot_img
Homeਪੰਜਾਬਹਰਪਾਲ ਸਿੰਘ ਚੀਮਾ ਨੂੰ ਬਣਾਇਆ ਪੰਜਾਬ ਦਾ ਖਜ਼ਾਨਾ ਮੰਤਰੀ

ਹਰਪਾਲ ਸਿੰਘ ਚੀਮਾ ਨੂੰ ਬਣਾਇਆ ਪੰਜਾਬ ਦਾ ਖਜ਼ਾਨਾ ਮੰਤਰੀ

ਗ੍ਰਹਿ ਮੰਤਰਾਲਾ ਭਗਵੰਤ ਮਾਨ ਨੇ ਆਪਣੇ ਕੋਲ ਹੀ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦਾ ਖਜ਼ਾਨਾ ਮੰਤਰੀ ਬਣਾਇਆ ਗਿਆ ਅਤੇ ਗ੍ਰਹਿ ਮੰਤਰਾਲਾ ਤੇ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਹੀ ਰੱਖਿਆ ਹੈ। ਹਰਭਜਨ ਸਿੰਘ ਈਟੀਓ ਨੂੰ ਬਿਜਲੀ ਮੰਤਰਾਲਾ ਸੌਂਪਿਆ ਗਿਆ ਹੈ ਅਤੇ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਡਾ. ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਤੇ ਮਹਿਲਾ ਬਾਲ ਵਿਕਾਸ ਮੰਤਰੀ ਅਤੇ ਹਰਜੋਤ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰਾਲਾ ਮਿਲਿਆ ਹੈ। ਇਸੇ ਤਰ੍ਹਾਂ ਬ੍ਰਹਮ ਸ਼ੰਕਰ ਜਿੰਪਾ ਨੂੰ ਵਾਟਰ ਸਪਲਾਈ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ ਦਾ ਵਿਭਾਗ ਦਿੱਤਾ ਗਿਆ ਹੈ। ਇਸੇ ਦੌਰਾਨ ਲਾਲ ਚੰਦ ਕਟਾਰੂਚੱਕ ਨੂੰ ਫੂਡ ਅਤੇ ਸਪਲਾਈ ਮੰਤਰੀ ਬਣਾਇਆ ਗਿਆ ਹੈ।

 

RELATED ARTICLES
POPULAR POSTS