Breaking News
Home / ਭਾਰਤ / ਚੋਣਾਂ ਖਤਮ-ਮਹਿੰਗਾਈ ਸ਼ੁਰੂ

ਚੋਣਾਂ ਖਤਮ-ਮਹਿੰਗਾਈ ਸ਼ੁਰੂ

ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਹੋਇਆ ਮਹਿੰਗਾ
ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ 80-80 ਪੈਸੇ ਪ੍ਰਤੀ ਲੀਟਰ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਪੰਜ ਸੂਬਿਆਂ ਵਿਚ ਚੋਣਾਂ ਦਾ ਕੰਮ ਖਤਮ ਹੋ ਗਿਆ ਅਤੇ ਹੁਣ ਮਹਿੰਗਾਈ ਵਧਣੀ ਵੀ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦਿਆਂ ਅੱਜ ਘਰੇਲੂ ਰਸੋਈ ਗੈਸ ਦਾ ਸਿਲੰਡਰ ਵੀ 50 ਰੁਪਏ ਮਹਿੰਗਾ ਹੋ ਗਿਆ ਹੈ। ਰਾਜਧਾਨੀ ਦਿੱਲੀ ਵਿਚ ਹੁਣ ਘਰੇਲੂ ਰਸੋਈ ਗੈਸ ਦਾ ਇਕ ਸਿਲੰਡਰ 949 ਰੁਪਏ 50 ਪੈਸੇ ਦਾ ਮਿਲਣ ਲੱਗਾ ਹੈ। ਇਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਦਿੱਲੀ ’ਚ ਪੈਟਰੋਲ ਦੀ ਕੀਮਤ ਹੁਣ 96 ਰੁਪਏ 21 ਪੈਸੇ ਪ੍ਰਤੀ ਲਿਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ ਵੀ 87 ਰੁਪਏ 47 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਕਾਂਗਰਸ ਪਾਰਟੀ ਨੇ ਰਸੋਈ ਗੈਸ ਦੀਆਂ ਕੀਮਤਾਂ ’ਚ 50 ਰੁਪਏ ਦੇ ਵਾਧੇ ਖਿਲਾਫ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਮੋਦੀ ਜੀ ਦੇ ਅਜਿਹੇ ਅੱਛੇ ਦਿਨਾਂ ਦੀ ਕੋਈ ਲੋੜ ਨਹੀਂ ਹੈ।

Check Also

ਆਸਕਰ ਐਵਾਰਡ ’ਚ ਜਾਵੇਗੀ ਆਮਿਰ ਖਾਨ ਦੀ ਫਿਲਮ ‘ਲਾਪਤਾ ਲੇਡੀਜ਼’

2 ਮਾਰਚ 2025 ਨੂੰ ਹੋਣਾ ਹੈ ਆਸਕਰ ਐਵਾਰਡ ਸਮਾਰੋਹ ਮੁੰਬਈ/ਬਿਊਰੋ ਨਿਊਜ਼ ਆਸਕਰ 2025 ਵਿਚ ਫਿਲਮ …