ਦਰਜਨਾਂ ਘਰਾਂ ’ਚ ਲਗਾਈ ਅੱਗ, 10 ਵਿਅਕਤੀਆਂ ਦੀ ਹੋਈ ਮੌਤ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਬੀਰਭੂਮ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ’ਚ 10 ਵਿਅਕਤੀਆਂ ਦੀ ਮੌਤ ਹੋ ਗਈ। ਬਾਗੁਤੀ ਪਿੰਡ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਭਾਦੂ ਸ਼ੇਖ ਦੇ ਕਤਲ ਤੋਂ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਦਰਜਨਾਂ ਘਰਾਂ ’ਚ ਅੱਗ ਲਗਾ ਦਿੱਤੀ, ਜਿਸ ’ਚ 10 ਵਿਅਕਤੀ ਜਿਊਂਦੇ ਹੀ ਸੜ ਗਏ। ਛਾਣਬੀਣ ਦੌਰਾਨ ਪੁਲਿਸ ਨੂੰ ਇਕ ਘਰ ਵਿਚੋਂ ਹੀ 7 ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਭਾਦੂ ਸ਼ੇਖ ਹੱਤਿਆ ਮਾਮਲੇ ’ਚ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ। ਭਾਦੂ ਸ਼ੇਖ ਤਿ੍ਰਣਮੂਲ ਕਾਂਗਰਸ ਦੇ ਰਾਮਪੁਰਹਾਟ ਤੋਂ ਪੰਚਾਇਤ ਆਗੂ ਸਨ ਅਤੇ ਲੰਘੇ ਦਿਨੀਂ ਉਹ ਸੜਕ ’ਤੇ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ’ਤੇ ਬੰਬ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਰਾਮਪੁਰਹਾਟ ਮੈਡੀਕਲ ਕਾਲਜ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਇਸ ਮਾਮਲੇ ਦੀ ਜਾਂਚ ਲਈ ਐਸ ਆਈ ਟੀ ਦਾ ਗਠਨ ਕੀਤਾ ਗਿਆ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …