ਕਿਹਾ, ਇਹ ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਂ ਬੈਟਰੀਆਂ
ਅੰਮਿ੍ਰਤਸਰ/ਬਿਊਰੋ ਨਿਊਜ਼
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਪੰਜਾਬ ਤੋਂ ਚੁਣੇ ਚਿਹਰਿਆਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਨੁਕਤਾਚੀਨੀ ਕੀਤੀ ਹੈ। ਸਿੱਧੂੁ ਨੇ ਇਨ੍ਹਾਂ ਚਿਹਰਿਆਂ ਨੂੰ ਦਿੱਲੀ ਰਿਮੋਟ ਕੰਟਰੋਲ ਦੀ ਬੈਟਰੀ ਦੱਸਿਆ ਅਤੇ ਕਿਹਾ ਕਿ ਇਹ ਪੰਜਾਬ ਦੇ ਨਾਲ ਧੋਖਾ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚੋਂ ਰਾਜ ਸਭਾ ਮੈਂਬਰਾਂ ਦੀ ਚੋਣ, ਹਰਭਜਨ ਸਿੰਘ ਭੱਜੀ ਨੂੰ ਛੱਡ ਕੇ ਬਾਕੀ ਉਹ ਨਵੀਆਂ ਬੈਟਰੀਆਂ ਹਨ, ਜਿਨ੍ਹਾਂ ਦਾ ਰਿਮੋਟ ਕੰਟਰੋਲ ਦਿੱਲੀ ਵਿਚ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਦੇ ਰਾਜ ਸਭਾ ਮੈਂਬਰ ਚੁਣ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ‘ਆਪ’ ਵਿਧਾਇਕ ਰਾਘਵ ਚੱਢਾ ਅਤੇ ਸੰਦੀਪ ਪਾਠਕ ਦੀ ਰਾਜ ਸਭਾ ਲਈ ਚੋਣ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਦੋ ਵੱਡੇ ਕਾਰੋਬਾਰੀਆਂ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਅੰਮਿ੍ਰਤਸਰ (ਪੂੁਰਬੀ) ਵਿਧਾਨ ਸਭਾ ਹਲਕੇ ਤੋਂ ਨਵਜੋਤ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਸਿੱਧੂ ਚੋਣ ਹਾਰਨ ਤੋਂ ਬਾਅਦ ਹੁਣ ਵਿਹਲੇ ਬੈਠੇ ਹਨ ਅਤੇ ਅਜਿਹੇ ਬਿਆਨ ਦੇ ਰਹੇ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …