-4.7 C
Toronto
Wednesday, December 3, 2025
spot_img
Homeਪੰਜਾਬਰਾਜਾ ਵੜਿੰਗ ਦੀ ਵਿਧਾਨ ਸਭਾ ’ਚ ਹੋਈ ਕਿਰਕਿਰੀ

ਰਾਜਾ ਵੜਿੰਗ ਦੀ ਵਿਧਾਨ ਸਭਾ ’ਚ ਹੋਈ ਕਿਰਕਿਰੀ

ਵੜਿੰਗ ਨੂੰ ਨਹੀਂ ਪਤਾ ਸੀ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜਿਹਾ ਸਵਾਲ ਕੀਤਾ, ਜਿਸਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ’ਚ ਕਿਰਕਿਰੀ ਹੋ ਗਈ। ਅਸਲ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਬਰਸੀ ਮੌਕੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਕਾਂਗਰਸੀ ਵਿਧਾਇਕ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਰਸੀ ਮੌਕੇ ਛੁੱਟੀ ਨਹੀਂ ਕਰਨੀ ਚਾਹੀਦੀ ਬਲਕਿ ਨੌਜਵਾਨ ਪੀੜ੍ਹੀ ਨੂੰ ਇਸ ਸਬੰਧ ’ਚ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ਤੋਂ ਪੁੱਛ ਲਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੁੰਦਾ ਹੈ? ਰਾਜਾ ਵੜਿੰਗ ਚੁੱਪ ਹੋ ਗਏ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਕਮਾਲ ਹੈ, ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਹੁੰਦਾ ਹੈ। ਉਸ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਬਾਰੇ ਨਾਟਕ ਅਤੇ ਕੋਰੀਓਗ੍ਰਾਫ਼ੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਦੀ ਛੁੱਟੀ ਇਸ ਲਈ ਕੀਤੀ ਜਾ ਰਹੀ ਹੈ ਤਾਂ ਕਿ ਲੋਕ ਅਤੇ ਖਾਸ ਕਰਕੇ ਨੌਜਵਾਨ ਸ਼ਹੀਦ ਭਗਤ ਸਿੰਘ ਦੀ ਸਮਾਰਕ ਹੁਸੈਨੀਵਾਲਾ ਜਾਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਸਕਣ।

 

RELATED ARTICLES
POPULAR POSTS