ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਵੀ ਹੋਵੇਗੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਆਉਂਦੀ 24 ਮਾਰਚ ਯਾਨੀ ਵੀਰਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਮੁਲਾਕਾਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਸਮਾਂ ਮੰਗਿਆ ਸੀ। ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਵੀ ਪ੍ਰਧਾਨ ਮੰਤਰੀ ਨਾਲ ਚਰਚਾ ਕਰਨਗੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਲੰਘੀ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਜ਼ਰੀਏ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਹ ਮਿਲ ਕੇ ਕੰਮ ਕਰਨਗੇ। ਧਿਆਨ ਰਹੇ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਿਚਕਾਰ ਸਭ ਤੋਂ ਅਹਿਮ ਮੁੱਦਾ ਬਾਰਡਰ ਦੀ ਸੁਰੱਖਿਆ ਦਾ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …