ਕਿਹਾ : ਸਰ ਇਤਨਾ ਵੀ ਮਤ ਝੁਕਾਓ, ਕਿ ਦਸਤਾਰ ਗਿਰ ਪੜੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਦਿੱਗਜ਼ ਆਗੂ ਸੁਨੀਲ ਜਾਖੜ ਅੱਜ ਕਾਂਗਰਸ ਹਾਈ ਕਮਾਂਡ ’ਤੇ ਭੜਕ ਉਠੇ। ਉਨ੍ਹਾਂ ਨੇ ਕਾਂਗਰਸ ਦੇ ਅਸੰਤੁਸ਼ਟ ਗਰੁੱਪ ਜੀ-23 ਨੂੰ ਮਨਾਉਣ ਦੀ ਸੋਨੀਆ ਗਾਂਧੀ ਵੱਲੋਂ ਕੀਤੀ ਕੋਸ਼ਿਸ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸ਼ਾਇਰਾਨਾ ਅੰਦਾਜ਼ ’ਚ ਲਿਖਿਆ ਕਿ ‘ਝੁਕ ਕਰ ਸਲਾਮ ਕਰਨੇ ਮੇਂ ਕਯਾ ਹਰਜ਼ ਹੈ ਮਗਰ, ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ’ ਜਾਖੜ ਨੇ ਜੀ-23 ਦੇ ਆਗੂਆਂ ਨਾਲ ਮੀਟਿੰਗ ਤੋਂ ਅਖਬਾਰਾਂ ਦੀਆਂ ਹੈਡਲਾਈਨ ਟਵੀਟ ਕਰਦੇ ਹੋਏ ਲਿਖਿਆ ਕਿ ਅਸੰਤੁਸ਼ਟ ਲੋਕਾਂ ਨੂੰ ਬਹੁਤ ਜ਼ਿਆਦਾ ਤਵੱਜੋ ਦੇਣ ਨਾਲ ਨਾ ਕੇਵਲ ਰੁਤਬਾ ਕਮਜ਼ੋਰ ਹੁੰਦਾ ਹੈ ਬਲਕਿ ਉਸ ਨਾਲ ਬਗਾਵਤ ਨੂੰੂ ਵੀ ਉਤਸ਼ਾਹ ਮਿਲਦਾ ਹੈ। ਧਿਆਨ ਰਹੇ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਦੇ ਨਿਰਾਸ਼ ਆਗੂਆਂ ਨੇ ਗਾਂਧੀ ਪਰਿਵਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਸਨ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਇਨ੍ਹਾਂ ਆਗੂਆਂ ਨਾਲ ਮੀਟਿੰਗ ਕੀਤੀ ਸੀ ਅਤੇ ਇਸ ਮੀਟਿੰਗ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਹਿੱਸਾ ਲਿਆ ਸੀ। ਸੋਨੀਆ ਗਾਂਧੀ ਵੱਲੋਂ ਨਿਰਾਸ਼ ਕਾਂਗਰਸੀ ਆਗੂਆਂ ਨਾਲ ਕੀਤੀ ਇਹ ਮੁਲਾਕਾਤ ਸੁਨੀਲ ਜਾਖੜ ਨੂੰ ਰਾਸ ਨਹੀਂ ਆਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …