Breaking News
Home / ਭਾਰਤ / ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਦੂਜੇ ਦਿਨ ਵੀ ਹੋਇਆ ਵਾਧਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਦੂਜੇ ਦਿਨ ਵੀ ਹੋਇਆ ਵਾਧਾ

ਆਉਂਦੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 20 ਰੁਪਏ ਪ੍ਰਤੀ ਲੀਟਰ ਤੱਕ ਦਾ ਹੋ ਸਕਦਾ ਹੈ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜ ਰਾਜਾਂ ’ਚ ਵਿਧਾਨ ਸਭਾ ਲਈ ਪਈਆ ਵੋਟਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਦੂਜੇ ਦਿਨ ਵੀ ਵਾਧਾ ਹੋਇਆ। ਬੁੱਧਵਾਰ ਨੂੰ ਦਿੱਲੀ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 80 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਮੁੰਬਈ 85 ਪੈਸੇ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕੀਮਤਾਂ ’ਚ ਵਾਧੇ ਤੋਂ ਬਾਅਦ ਅੰਡੇਮਾਨ ਅਤੇ ਨਿਕੋਬਾਰ ਦੇ ਪੋਰਟ ਬਲੇਅਰ ’ਚ ਪੈਟਰੋਲ ਸਭ ਤੋਂ ਸਸਤਾ ਯਾਨੀ 84 ਰੁਪਏ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 78 ਰੁਪਏ 52 ਪੈਸੇ ਪ੍ਰਤੀ ਲੀਟਰ ਮਿਲੇਗਾ, ਉਥੇ ਹੀ ਮਹਾਰਾਸ਼ਟਰ ਦੇ ਪਰਭਣੀ ’ਚ ਪੈਟਰੋਲ 114 ਰੁਪਏ 80 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 97 ਰੁਪਏ 44 ਪੈਸੇ ਪ੍ਰਤੀ ਲੀਟਰ ਮਿਲੇਗਾ। ਧਿਆਨ ਰਹੇ ਕਿ ਚੋਣਾਂ ਤੋਂ ਬਾਅਦ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ, ਉਥੇ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਵੀ 50 ਰੁਪਏ ਦਾ ਵਾਧਾ ਹੋਇਆ ਸੀ। ਜੇਕਰ ਇਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਰਹੀਆਂ ਤਾਂ ਆਉਣ ਵਾਲੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ 20 ਰੁਪਏ ਪ੍ਰਤੀ ਲੀਟਰ ਤੱਕ ਮਹਿੰਗਾ ਹੋ ਸਕਦਾ ਹੈ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …