-8.6 C
Toronto
Sunday, January 18, 2026
spot_img
Homeਪੰਜਾਬਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ

ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ

ਪਾਰਟੀ ’ਚ ਵੱਡੇ ਪੱਧਰ ’ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਤਾਲ ਕਰਨ ਤੋਂ ਬਾਅਦ ਆਪਣੀ ਰਿਪੋਰਟ ਕੋਰ ਕਮੇਟੀ ਨੂੰ ਸੌਂਪੇਗੀ। ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਪਾਰਟੀ ’ਚ ਵੱਡੇ ਪੱਧਰ ’ਤੇ ਬਦਲਾਅ ਕੀਤੇ ਜਾਣਗੇ ਤਾਂ ਜੋ ਪਾਰਟੀ ਨੂੰ ਮੁੜ ਤੋਂ ਮਜ਼ਬੂਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। 12 ਮੈਂਬਰੀ ਹਾਈ ਲੈਵਲ ਕਮੇਟੀ ਵਿਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ’ਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਿਲ ਹਨ। ਧਿਆਨ ਰਹੇ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਸਨ।

 

RELATED ARTICLES
POPULAR POSTS