ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਅੱਜ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ ਹਰਭਜਨ ਸਿੰਘ ਭੱਜੀ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਹਨ। ਧਿਆਨ ਰਹੇ ਕਿ ਰਾਘਵ ਚੱਢਾ ਦੀ ਉਮਰ ਇਸ ਸਮੇਂ 33 ਸਾਲ ਹੈ ਅਤੇ ਉਹ ਰਾਜ ਸਭਾ ਵਿਚ ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਹਨ। ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ। ਧਿਆਨ ਰਹੇ ਕਿ ਰਾਘਵ ਚੱਢਾ ਦਿੱਲੀ ਦੇ ਰਾਜਿੰਦਰ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਪੰਜਾਬ ਦੇ ਮੁੱਦਿਆਂ ਨੂੰ ਰਾਜ ਸਭਾ ਵਿਚ ਉਠਾਉਣਗੇ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੂੰ ਪੰਜਾਬ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਹੀਰੋ ਮੰਨਿਆ ਜਾ ਰਿਹਾ ਹੈ ਅਤੇ ਇਸ ਕਰਕੇ ਹੀ ਉਨ੍ਹਾਂ ਨੂੰ ਇਨਾਮ ਵਜੋਂ ਰਾਜ ਸਭਾ ਵਿਚ ਭੇਜਿਆ ਗਿਆ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …