24.6 C
Toronto
Monday, August 10, 2026
spot_img
Homeਪੰਜਾਬਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤਪੰਜਾਬ ਲਈ ਮੰਗਿਆ 1 ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਅਸੀਂ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਵਾਸਤੇ ਦੋ ਸਾਲਾਂ ਲਈ ਪ੍ਰਤੀ ਸਾਲ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਹੋਰਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਅਸੀਂ ਪੰਜਾਬ ਲਈ ਮਿਲ ਕੇ ਕੰਮ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਕਰਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਹੈ।

 

RELATED ARTICLES
POPULAR POSTS