Breaking News
Home / ਪੰਜਾਬ / ‘ਆਪ’ ਦੇ ਪੰਜ ਉਮੀਦਵਾਰ ਵਿਰੋਧ ਦੇ ਬਾਵਜੂਦ ਵੀ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ

‘ਆਪ’ ਦੇ ਪੰਜ ਉਮੀਦਵਾਰ ਵਿਰੋਧ ਦੇ ਬਾਵਜੂਦ ਵੀ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ

ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਵੀਰਵਾਰ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ ਹਰਭਜਨ ਸਿੰਘ ਭੱਜੀ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਹਨ ਅਤੇ ਇਸ ਸਬੰਧੀ ਚੋਣ ਕਮਿਸ਼ਨ ਨੇ ਐਲਾਨ ਵੀ ਕਰ ਦਿੱਤਾ ਹੈ। ‘ਆਪ’ ਦੇ ਇਨ੍ਹਾਂ ਉਮੀਦਵਾਰਾਂ ਦਾ ਪੰਜਾਬ ਦੀਆਂ ਦੂਜੀਆਂ ਸਿਆਸੀਆਂ ਨੇ ਵਿਰੋਧ ਵੀ ਕੀਤਾ ਸੀ, ਕਿ ਰਾਘਵ ਚੱਢਾ ਅਤੇ ਸੰਦੀਪ ਪਾਠਕ ਪੰਜਾਬ ਤੋਂ ਬਾਹਰ ਦੇ ਹਨ। ਫਿਰ ਵੀ ਇਹ ਪੰਜੇ ਹੀ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਬਣ ਗਏ ਹਨ। ਧਿਆਨ ਰਹੇ ਕਿ ਰਾਘਵ ਚੱਢਾ ਦੀ ਉਮਰ ਇਸ ਸਮੇਂ 33 ਸਾਲ ਹੈ ਅਤੇ ਉਹ ਰਾਜ ਸਭਾ ਵਿਚ ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਹਨ। ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ। ਧਿਆਨ ਰਹੇ ਕਿ ਰਾਘਵ ਚੱਢਾ ਦਿੱਲੀ ਦੇ ਰਾਜਿੰਦਰ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਪੰਜਾਬ ਦੇ ਮੁੱਦਿਆਂ ਨੂੰ ਰਾਜ ਸਭਾ ਵਿਚ ਉਠਾਉਣਗੇ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੂੰ ਪੰਜਾਬ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਹੀਰੋ ਮੰਨਿਆ ਜਾ ਰਿਹਾ ਹੈ ਅਤੇ ਇਸ ਕਰਕੇ ਹੀ ਉਨ੍ਹਾਂ ਨੂੰ ਇਨਾਮ ਵਜੋਂ ਰਾਜ ਸਭਾ ਵਿਚ ਭੇਜਿਆ ਗਿਆ ਹੈ।

 

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …