14.7 C
Toronto
Tuesday, September 16, 2025
spot_img
Homeਹਫ਼ਤਾਵਾਰੀ ਫੇਰੀਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

ਮੋਹਾਲੀ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦਾ ਰਿਮਾਂਡ ਵਧਾ ਕੇ ਹੁਣ 5 ਅਪ੍ਰੈਲ ਤੱਕ ਕਰ ਦਿੱਤਾ ਹੈ। ਧਿਆਨ ਰਹੇ ਕਿ ਬਿਕਰਮ ਮਜੀਠੀਆ ਨਸ਼ਾ ਤਸਕਰੀ ਦੇ ਆਰੋਪਾਂ ਹੇਠ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਪਿਛਲੀ ਪੇਸ਼ੀ ਤੋਂ ਬਾਅਦ 22 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਹੁਣ ਉਸਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ ਜਾਂਚ ਕਰ ਰਹੀ ਐਸਆਈਟੀ ਦਾ ਪੁਨਰਗਠਨ ਵੀ ਕਰ ਦਿੱਤਾ ਹੈ। ਨਵੀਂ ਐਸਆਈਟੀ ਦੀ ਨਿਗਰਾਨੀ ਹੁਣ ਆਈਜੀਪੀ (ਕਰਾਈਮ) ਗੁਰਸ਼ਰਨ ਸਿੰਘ ਸੰਧੂ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 20 ਦਸੰਬਰ ਨੂੰ ਸਟੇਟ ਕਰਾਈਮ ਬਰਾਂਚ ਮੋਹਾਲੀ ਨੇ ਐਸਟੀਐਫ ਦੀ ਰਿਪੋਰਟ ਦੇ ਅਧਾਰ ‘ਤੇ ਬਿਕਰਮ ਮਜੀਠੀਆ ਖਿਲਾਫ ਨਸ਼ਾ ਤਸਕਰੀ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ।
ਜ਼ਿਕਰਯੋਗ ਹੈ ਕਿ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਪੰਜਾਬ ਪੁਲਿਸ ਦੀ ਤਰਫ਼ੋਂ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਮਜੀਠੀਆ ਦੀ ਨਿਆਂਇਕ ਹਿਰਾਸਤ ਹੋਰ 14 ਦਿਨ ਲਈ ਵਧਾਉਣ ਦੀ ਮੰਗ ਕੀਤੀ। ਕੇਸ ਦੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ, ਐੱਚਐੱਸ ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ। ਅਦਾਲਤ ਨੇ ਸਰਕਾਰੀ ਵਕੀਲ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮਜੀਠੀਆ ਦੀ 5 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ।

 

RELATED ARTICLES
POPULAR POSTS