Breaking News
Home / ਹਫ਼ਤਾਵਾਰੀ ਫੇਰੀ / ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਪੰਜਾਬ ਲਈ ਮੰਗਿਆ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ

ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਪੰਜਾਬ ਲਈ ਮੰਗਿਆ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਅਸੀਂ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਵਾਸਤੇ ਦੋ ਸਾਲਾਂ ਲਈ ਪ੍ਰਤੀ ਸਾਲ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਦੋ ਸਾਲ ਲਈ ਸਾਨੂੰ ਵਿਸ਼ੇਸ਼ ਪੈਕੇਜ ਮਿਲ ਗਿਆ ਤਾਂ ਫਿਰ ਅਸੀਂ ਪੰਜਾਬ ਦੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ ਅਤੇ ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲਬਾਤ ਕਰਕੇ ਪੰਜਾਬ ਨੂੰ ਸਹਿਯੋਗ ਦੇਣਗੇ। ਭਗਵੰਤ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਹੋਰਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਅਸੀਂ ਪੰਜਾਬ ਲਈ ਮਿਲ ਕੇ ਕੰਮ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਕਰਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …