21.6 C
Toronto
Friday, August 28, 2026
spot_img
Homeਭਾਰਤਅਖਿਲੇਸ਼ ਯਾਦਵ ਅਤੇ ਆਜ਼ਮ ਖਾਨ ਵੱਲੋਂ ਅਸਤੀਫੇ

ਅਖਿਲੇਸ਼ ਯਾਦਵ ਅਤੇ ਆਜ਼ਮ ਖਾਨ ਵੱਲੋਂ ਅਸਤੀਫੇ

ਅਖਿਲੇਸ਼ ਯਾਦਵ ਅਤੇ ਆਜ਼ਮ ਖਾਨ ਵੱਲੋਂ ਅਸਤੀਫੇਨਵੀਂ ਦਿੱਲੀ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਸੰਸਦੀ ਹਲਕੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸਨੂੰ ਉਨ੍ਹਾਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ। ਅਖਿਲੇਸ਼ ਨੇ ਹਾਲ ਹੀ ‘ਚ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਰਹਲ ਸੀਟ ਜਿੱਤੀ ਸੀ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਵਿੱਚ ਸਮਾਜਵਾਦੀ ਪਾਰਟੀ ਦੇ ਚਾਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ‘ਚ ਉਨ੍ਹਾਂ ਦੇ ਪਿਤਾ ਮੁਲਾਇਮ ਸਿੰਘ ਯਾਦਵ ਵੀ ਹਨ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਕੇ ਸੂਬੇ ਦੀ ਰਾਜਨੀਤੀ ‘ਤੇ ਧਿਆਨ ਦੇਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਆਜ਼ਮ ਖਾਨ ਨੇ ਵੀ ਰਾਮਪੁਰ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।

 

RELATED ARTICLES
POPULAR POSTS